ETV Bharat / state

ਜਲੰਧਰ ਦੇ ਸਰਕਾਰੀ ਹਸਪਤਾਲ 'ਚ ਸ਼ਖ਼ਸ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ਲਿਖੇ ਜਾਣ ਦੀ ਗੱਲ ਵੀ ਆਈ ਸਾਹਮਣੇ - ਸੁਸਾਇਡ ਨੋਟ

ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਹਸਪਤਾਲ ਦੇ ਮੁਲਾਜ਼ਮ ਨੇ ਡਿਊਟੀ ਦੌਰਾਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰਾਂ ਮੁਤਾਬਿਕ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਕੁੱਝ ਡਾਕਟਰ ਅਤੇ ਹਸਪਤਾਲ ਦੇ ਮੁਲਾਜ਼ਮ ਹਨ।

A person attempted suicide in Jalandhar's government hospital
ਜਲੰਧਰ ਦੇ ਸਰਕਾਰੀ ਹਸਪਤਾਲ 'ਚ ਸ਼ਖ਼ਸ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ਲਿਖੇ ਜਾਣ ਦੀ ਗੱਲ ਵੀ ਆਈ ਸਾਹਮਣੇ
author img

By

Published : Jul 17, 2023, 3:29 PM IST

ਜਲੰਧਰ: ਲੋਕਾਂ ਨੂੰ ਜ਼ਿੰਦਗੀ ਬਖ਼ਸ਼ਣ ਵਾਲੇ ਹਸਪਤਾਲ ਦੇ ਅੰਦਰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਤੋਂ ਬਾਅਦ ਖੁਦਕੁਸ਼ੀ ਕਰਨ ਵਾਲੇ ਸਰਬਜੀਤ ਸਿੰਘ ਨੂੰ ਹਾਲਤ ਗੰਭੀਰ ਹੋਣ ਉੱਤੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਇਸ ਮਾਮਲੇ ਤੋਂ ਮਗਰੋਂ ਹਸਪਤਾਲ ਵਿੱਚ ਪੁਲਿਸ ਟੀਮ ਵੀ ਨਾਲ ਦੀ ਨਾਲ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਸਿਵਲ ਹਸਪਤਾਲ ਦੀ ਫਾਰਮੇਸੀ ਵਿੱਚ ਤਾਇਨਾਤ ਸੀ। ਇਸੇ ਦੌਰਾਨ ਸਰਬਜੀਤ ਦੇ ਰਿਸ਼ਤੇਦਾਰਾਂ ਨੇ ਇਲਜ਼ਾਮ ਲਾਇਆ ਹੈ ਕਿ ਹਸਪਤਾਲ ਪ੍ਰਬੰਧਕ ਉਸ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੇ ਹਨ।

ਹਸਪਤਾਲ ਦੇ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਉੱਤੇ ਇਲਜ਼ਾਮ: ਰਿਸ਼ਤੇਦਾਰਾਂ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਸ਼ਖ਼ਸ ਕਾਫੀ ਸਮੇਂ ਤੋਂ ਤਣਾਅ 'ਚ ਚੱਲ ਰਿਹਾ ਸੀ ਅਤੇ ਇਸੇ ਤਣਾਅ ਕਾਰਨ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਸਰਬਜੀਤ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ਵਿੱਚ ਉਸ ਨੇ ਕੁੱਝ ਡਾਕਟਰਾਂ 'ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਪ੍ਰਸ਼ਾਸਨ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸੁਸਾਇਡ ਨੋਟ ਦੀ ਵੀ ਗੱਲ ਆਈ ਸਾਹਮਣੇ: ਦੱਸ ਦਈਏ ਕਿ ਮੁਲਾਜ਼ਮ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੁਸਾਇਡ ਨੋਟ ਵੀ ਮਿਲਿਆ। ਰਿਸ਼ਤੇਦਾਰਾਂ ਨੇ ਕਈ ਬਾਰ ਸੁਸਾਈਡ ਨੋਟ ਲਿਖੇ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਅਜੇ ਤੱਕ ਸੁਸਾਈਡ ਨੋਟ ਕਿੱਥੇ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਸਰਬਜੀਤ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਪਰ ਉਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਮਾਮਲੇ ਉੱਤੇ ਭਾਵੇਂ ਪੁਲਿਸ ਨੇ ਫਿਲਹਾਲ ਕੋਈ ਖੁੱਲ੍ਹ ਕੇ ਬਿਆਨ ਨਹੀਂ ਦਿੱਤਾ ਪਰ ਇੰਨ੍ਹਾਂ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਦਾ ਵੀ ਕਸੂਰ ਨਿਕਲਿਆ ਉਸ ਉੱਤੇ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.