ਜਲੰਧਰ: ਜਲੰਧਰ ਦੇ ਪਿੰਡ ਬੰਡਾਲਾ ਤੋਂ ਸਰਹਾਲੀ ਰੋਡ ਤੇ ਇਕ ਦਰੱਖਤ ਨਾਲ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਹਰਦੇਵਪ੍ਰੀਤ ਸਿੰਘ ਅਤੇ ਪਿੰਡ ਬੰਡਾਲਾ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੰਡਾਲਾ ਤੋਂ ਸਰਹਾਲੀ ਰੋਡ ਤੇ ਇਕ ਨੌਜਵਾਨ ਨੇ ਦਰੱਖਤ ਨਾਲ ਫਾਹਾ ਲਿਆ ਹੈ। Suicide of Jalandhar.
ਪੁਲਿਸ ਵੱਲੋਂ ਮੌਕੇ ਤੇ ਆ ਕੇ ਤਫਤੀਸ਼ ਕੀਤੀ ਗਈ ਪਰ ਨੌਜਵਾਨ ਦੇ ਅਜੇ ਤੱਕ ਕੋਈ ਸ਼ਨਾਖਤ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਿਲੌਰ ਵਿਖੇ 72 ਘੰਟਿਆਂ ਲਈ ਸ਼ਨਾਖਤ ਲਈ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਵਲੋਂ 2 ਕਿਲੋ ਹੈਰੋਇਨ ਸਣੇ ਇੱਕ ਅੰਤਰਰਾਜੀ ਨਸ਼ਾ ਤਸਕਰ ਗ੍ਰਿਫਤਾਰ