ETV Bharat / state

Sushil Rinku AAP candidate: ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਰਿੰਕੂ ਹੋਣਗੇ "ਆਪ" ਦੇ ਉਮੀਦਵਾਰ - ਆਮ ਆਦਮੀ ਪਾਰਟੀ

ਜਲੰਧਰ ਦੇ ਵੈਸਟ ਹਲਕੇ ਤੋਂ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਨੇ ਜ਼ਿਮਨੀ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਬੰਧੀ ਪੁਸ਼ਟੀ ਮੁੱਖ ਮੰਤਰੀ ਨੇ ਟਵੀਟ ਜਾਰੀ ਕਰਦਿਆਂ ਕੀਤੀ ਹੈ।

Aam Aadmi Party candidate Sushil Rinku for Jalandhar Lok Sabha seat
ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਰਿੰਕੂ ਹੋਣਗੇ "ਆਪ" ਦੇ ਉਮੀਦਵਾਰ...
author img

By

Published : Apr 6, 2023, 1:36 PM IST

Updated : Apr 6, 2023, 1:44 PM IST

ਜਲੰਧਰ : ਜਲੰਧਰ ਦੀ ਸਿਆਸਤ ਨੇ ਇਕ ਵਾਰ ਫਿਰ ਯੂ-ਟਰਨ ਮਾਰਿਆ ਹੈ। ਇਥੋਂ ਦੇ ਵੈਸਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਕੱਲ੍ਹ ਤਕ ਕਿਆਸ ਲਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਆਪ ਵੱਲੋਂ ਲੋਕ ਸਭਾ ਮੈਂਬਰ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਜਾਰੀ ਕਰਦਿਆਂ ਇਹ ਪੁਸ਼ਟੀ ਕੀਤੀ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਚੁਣਿਆ ਗਿਆ ਹੈ।

  • ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ.. pic.twitter.com/uOqqrwzN01

    — Bhagwant Mann (@BhagwantMann) April 6, 2023 " class="align-text-top noRightClick twitterSection" data=" ">

ਬੀਤੇ ਕੱਲ੍ਹ ਫੜਿਆ ਸੀ ਆਪ ਦਾ ਪੱਲਾ : ਜਲੰਧਰ ਵੈਸਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਬੀਤੇ ਕੱਲ੍ਹ ਕਾਂਗਰਸ ਨਾਲ ਨਾਤਾ ਟੁੱਟਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਸੁਸ਼ੀਲ ਰਿੰਕੂ ਨੂੰ ਸੀਐੱਮ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਨੇ ਖੁਦ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਦੱਸ ਦਈਏ ਇਸ ਤੋਂ ਪਹਿਲਾਂ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਸੁਸ਼ੀਲ ਰਿੰਕੂ ਨੂੰ ਕਾਂਗਰਸ ਵਿੱਚੋਂ ਆਊਟ ਕਰਨ ਸਬੰਧੀ ਲੈਟਰ ਕਾਂਗਰਸ ਹਾਈਕਮਾਂਡ ਨੂੰ ਭੇਜੀ ਸੀ। ਹੁਣ ਇਸ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਆਦਾ ਦੇਰ ਨਾ ਕਰਦਿਆਂ ਆਮ ਆਦਮੀ ਦਾ ਪੱਲਾ ਫੜ੍ਹ ਲਿਆ ਹੈ। ਦੱਸ ਦਈਏ ਸੁਸ਼ੀਲ ਕੁਮਾਰ ਰਿੰਕੂ ਨੂੰ ਇਸ ਵਾਰ ਆਪ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਹੀ ਜਲੰਧਰ ਵੈਸਟ ਤੋਂ ਵੱਡੇ ਫਰਕ ਨਾਲ ਵਿਧਾਨ ਸਭਾ ਚੋਣਾਂ ਵਿੱਚ ਮਾਤ ਮਿਲੀ ਸੀ। ਸੁਸ਼ੀਲ ਰਿੰਕੂ ਪਿਛਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਬਹੁਤ ਸਾਰੇ ਤੰਜ ਕੱਸਦੇ ਰਹੇ ਨੇ ਅਤੇ ਕੱਟੜ ਵਿਰੋਧੀਆਂ ਵਿੱਚੋਂ ਵੀ ਇੱਕ ਰਹੇ ਨੇ। ਅਜਿਹੇ ਵਿੱਚ ਹੁਣ ਸੁਸ਼ੀਲ ਕੁਮਾਰ ਰਿੰਕੂ ਆਪ ਨਾਲ ਨਵੀਂ ਪਾਰੀ ਦਾ ਆਗਾਜ਼ ਕਿੰਨਾ ਵਧੀਆ ਅਤੇ ਸ਼ਾਨਦਾਰ ਕਰਦੇ ਨੇ ਇਸ ਉੱਤੇ ਸਭ ਦੀ ਨਜ਼ਰ ਰਹੇਗੀ।

ਇਹ ਵੀ ਪੜ੍ਹੋ : High Court on Amritpal's Petition: ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਨੇ ਪਾਈ ਝਾੜ

ਪਿਛਲੇ ਸਮੀਕਰਣ: ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਪੱਛਮੀ ਸੀਟ ’ਤੇ 73.02 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੁਸ਼ੀਲ ਕੁਮਾਰ ਰਿੰਕੂ ਵਿਧਾਇਕ ਚੁਣੇ ਗਏ ਸਨ। ਸੁਸ਼ੀਲ ਕੁਮਾਰ ਰਿੰਕੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰਪਾਲ ਭਗਤ ਨੂੰ ਹਰਾਇਆ ਸੀ। ਜਦੋਂ ਕਿ ਆਮ ਆਦਮੀ ਪਾਰਟੀ ਦੇ ਦਹਸ਼ਨ ਲਾਲ ਭਗਤ ਤੀਜੇ ਸਥਾਨ ’ਤੇ ਰਹੇ ਸੀ। ਇਸ ਦੌਰਾਨ ਕਾਂਗਰਸ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 53983 ਪਈਆਂ ਸੀ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੂੰ 36649 ਵੋਟਾਂ ਪਈਆਂ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਰਸ਼ਨ ਲਾਲ ਭਗਤ ਨੂੰ 15364 ਵੋਟਾਂ ਪਈਆਂ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਸੀਟ 'ਤੇ ਕਾਂਗਰਸ ਨੂੰ ਸਭ ਤੋਂ ਵੱਧ 49.33 ਫੀਸਦੀ ਵੋਟਾਂ ਹਾਸਲ ਹੋਈਆਂ ਸੀ, ਜਦੋਂ ਕਿ ਅਕਾਲੀ-ਭਾਜਪਾ ਗਠਜੋੜ ਦਾ ਵੋਟ ਸ਼ੇਅਰ 33.49 ਰਿਹਾ ਤੇ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 14.04 ਰਿਹਾ ਸੀ।

Last Updated : Apr 6, 2023, 1:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.