ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਵਿਖੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਦੀ ਅਗਵਾਈ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਨਾਲ ਚੱਲ ਰਹੀ ਲੜਾਈ 'ਚ ਕੈਪਟਨ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਵੀਕਐਂਡ ਲੌਕਡਾਊਨ ਹੋਰ ਕਿਸੇ ਵੀ ਸੂਬੇ ਵਿੱਚ ਨਹੀਂ ਲਗਾਇਆ ਗਿਆ। ਚੀਮਾ ਨੇ ਕਿਹਾ ਇਸ ਲਈ ਕੈਪਟਨ ਨੂੰ ਚਾਹੀਦਾ ਹੈ ਕਿ ਵੈਕਐਂਡ ਲੌਕਡਾਊਨ ਲਗਾਉਣ ਸਬੰਧੀ ਦੁਬਾਰਾ ਫੈਸਲਾ ਲੈਣਾ ਚਾਹੀਦਾ ਹੈ।
ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਰੇਤ, ਸ਼ਰਾਬ, ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ। ਚੀਮਾ ਨੇ ਕਿਹਾ ਪਹਿਲਾਂ ਇਨ੍ਹਾਂ ਮਾਫੀਆ ਦੀ ਅਗਵਾਈ ਅਕਾਲੀ ਦਲ ਕਰਦਾ ਹੁੰਦਾ ਸੀ ਅਤੇ ਹੁਣ ਕੈਪਟਨ ਕਰ ਰਹੀ ਹੈ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਪੋਸਟ ਮ੍ਰੈਟਿਕ ਸਕਾਲਰਸ਼ਿਪ ਵਿੱਚ ਹੋਏ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ।