ਜਲੰਧਰ : ਆਮ ਆਦਮੀ ਪਾਰਟੀ ਲਈ ਜਲੰਧਰ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਸਲ ਇਥੇ ਸ਼ਾਹਕੋਟ ਦੇ ਆਮ ਆਦਮੀ ਪਾਰਟੀ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਬੁੱਧਵਾਰ ਦੇਰ ਰਾਤ ਨੂੰ ਦਿਹਾਂਤ ਹੋ ਗਿਆ। ਉਹਨਾਂ ਦੇ ਅਚਾਨਕ ਅਕਾਲ ਚਲਾਣੇ ਦੀ ਖਬਰ ਤੋਂ ਆਪ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਤਨ ਕਾਕੜ ਦੇ ਦਿਹਾਂਤ ਦੀ ਖਬਰ ਉਹਨਾਂ ਦੇ ਪੀਏ ਨਿਰਮਲ ਸਿੰਘ ਮੱਲ੍ਹ ਨੇ ਦਿੱਤੀ। ਉਹਨਾਂ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਨੂੰ ਕੁਝ ਦਿਨ ਤੋਂ ਪੇਟ ਦੀ ਇਨਫੈਕਸ਼ਨ ਸੀ। ਜਿਸ ਦੇ ਚਲਦਿਆਂ ਉਹਨਾਂ ਨੂੰ ਪਹਿਲਾਂ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ।
ਲੁਧਿਆਣਾ ਵਿੱਚ ਇਲਾਜ ਦੌਰਾਨ ਉਹਨਾਂ ਨੇ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਕਾਕੜ ਕਲਾਂ ਦੀ ਉਮਰ 67 ਸਾਲ ਸੀ ਤੇ ਉਹ ਆਪਣੇ ਪਿੱਛੇ ਪਤਨੀ ਰਣਜੀਤ ਕੌਰ, ਦੋ ਮੁੰਡੇ ਅਤੇ ਦੋ ਕੁੜੀਆਂ ਨੂੰ ਛੱਡ ਗਏ। ਉਨ੍ਹਾਂ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪੂਰੇ ਹਲਕੇ 'ਚ ਸੋਗ ਦੀ ਲਹਿਰ ਹੈ।
-
ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 14, 2023 " class="align-text-top noRightClick twitterSection" data="
ਵਾਹਿਗੁਰੂ ਵਾਹਿਗੁਰੂ pic.twitter.com/2JiWmEDVWa
">ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 14, 2023
ਵਾਹਿਗੁਰੂ ਵਾਹਿਗੁਰੂ pic.twitter.com/2JiWmEDVWaਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 14, 2023
ਵਾਹਿਗੁਰੂ ਵਾਹਿਗੁਰੂ pic.twitter.com/2JiWmEDVWa
ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ : ਦੱਸਣਯੋਗ ਹੈ ਕਿ ਜਿਥੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਇਸ ਰਤਨ ਸਿੰਘ ਦੇ ਦਿਹਾਂਤ 'ਤੇ ਸੋਗ ਦੀ ਲਹਿਰ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਸੋਸ਼ਲ ਮੀਡੀਆ ਉੱਤੇ ਪੋਸਤ ਸਾਂਝੀ ਕਰਦਿਆਂ ਲਿਖਿਆ ਕਿ 'ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…ਵਾਹਿਗੁਰੂ ਵਾਹਿਗੁਰੂ'
- Daily Hukamnama 14 December: ੨੯ ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- Aaj Da Panchang 14 December: ਨਵੀਂ ਯੋਜਨਾ ਸ਼ੁਰੂ ਕਰਨ ਲਈ ਅੱਜ ਚੰਗਾ ਦਿਨ, ਜਾਣੋ ਅੱਜ ਦਾ ਪੰਚਾਂਗ
- Deep Utsav In UP: ਵਿਸ਼ਵਨਾਥ ਮੰਦਰ 'ਚ ਮਨਾਈ ਗਈ 'ਦੀਪਾਵਲੀ', ਤਸਵੀਰਾਂ ਤੋਂ ਨਹੀਂ ਹਟੇਗੀ ਨਜ਼ਰ
ਇਸ ਹੀ ਤਰ੍ਹਾਂ, ਜਲੰਧਰ ਤੋਂ ਆਪ MLA ਸ਼ੀਤਲ ਅੰਗੂਰਾਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ ਕਿ 'ਬਹੁਤ ਬੁਰੀ ਖ਼ਬਰ ਹਲਕਾ ਸ਼ਾਹਕੋਟ ਤੋ ਹਲਕਾ ਇਚਾਰਜ ਰਤਨ ਸਿੰਘ ਕਾਕੜ ਕਲਾ ਜੀ ਸਾਨੂੰ ਸਭ ਨੂੰ ਛੱਡ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ! ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ!'