ਜਲੰਧਰ: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਆਦਮਪੁਰ ਇਲਾਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅੱਜ ਇਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਉਨ੍ਹਾਂ ਦਾ ਪੀ.ਏ ਮਨਦੀਪ ਸਿੰਘ ਵੀ ਜ਼ਖ਼ਮੀ ਹੋਇਆ ਹੈ।
ਇਸ ਹਾਦਸੇ ਸਬੰਧੀ ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ਤੋਂ ਜਲੰਧਰ ਵਾਪਸ ਆਉਂਦੇ ਹੋਏ ਬਹਿਰਾਮ ਨੇੜੇ ਵਿਧਾਇਕ ਸੁਖਵਿੰਦਰ ਕੋਟਲੀ ਦੀ ਗੱਡੀ ਅੱਗੇ ਇੱਕ ਬਾਈਕ ਸਵਾਰ ਆ ਗਿਆ, ਜਿਸ ਕਰਕੇ ਇਹ ਵੱਡਾ ਹਾਦਸਾ ਹੋਇਆ ਹੈ।
ਇਹ ਵੀ ਪੜ੍ਹੋ: ਮੁਹਾਲੀ ਧਮਾਕਾ ਮਾਮਲਾ: ਪੰਜਾਬ DGP ਤੇ CM ਮਾਨ ਦੇ ਬਿਆਨ ਵੱਖਰੇ-ਵੱਖਰੇ ! ਕਿਸ ਕੋਲ ਅਧੂਰੀ ਜਾਣਕਾਰੀ ?
ਜਾਣਕਾਰੀ ਅਨੁਸਾਰ ਫਿਲਹਾਲ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਜਲੰਧਰ ਦੇ ਜੌਹਲ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਕਿ ਉਹ ਖ਼ਤਰੇ ਤੋਂ ਬਿਲਕੁਲ ਬਾਹਰ ਹਨ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਕਿ ਵਿਧਾਇਕ ਸੁਖਵਿੰਦਰ ਕੋਟਲੀ ਦੇ ਪਸਲੀਆਂ ਅਤੇ ਗੋਡੇ ਵਿੱਚ ਫਰੈਕਚਰ ਆਇਆ ਹੈ।
ਇਹ ਵੀ ਪੜ੍ਹੋ: ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ