ਜਲੰਧਰ: ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕੋਵਿਡ -19 ਮਹਾਂਮਾਰੀ ਦੇ ਦੌਰਾਨ ਪ੍ਰਾਈਵੇਟ ਸਕੂਲਾਂ ਵੱਲੋਂ ਨਾਜਾਇਜ਼ ਹੀ ਉਨ੍ਹਾਂ ਤੋਂ ਪੈਸੇ ਵਸੂਲੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸਕੂਲ ਬੰਦ ਪਏ ਹਨ ਪਰ ਫਿਰ ਵੀ ਫ਼ੀਸਾਂ ਪਹਿਲਾਂ ਨਾਲੋਂ ਵਧਾਈਆਂ ਜਾ ਰਹੀਆਂ ਹਨ।
ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਪੇਰੈਂਟਸ ਐਸੋ ਪੰਜਾਬ ਦੇ ਬੈਨਰ ਹੇਠ ਪ੍ਰਾਈਵੇਟ ਸਕੂਲਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਪਿਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੀ ਪ੍ਰਾਈਵੇਟ ਸਕੂਲਾਂ ਦਾ ਹੀ ਸਾਥ ਦੇ ਰਹੀ ਹੈ।
ਉਹ ਵੀ ਆਮ ਜਨਤਾ ਦੀ ਗੱਲ ਨਹੀਂ ਸੁਣ ਰਹੀ ਇਸਦੇ ਨਾਲ ਹੀ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਬੇਨਤੀ ਕੀਤੀ ਹੈ ਕਿ ਜਿਹੜੇ ਸਕੂਲ ਉਨ੍ਹਾਂ ਤੋਂ ਫੀਸਾਂ ਨੂੰ ਲੈ ਕੇ ਵੱਧ ਪੈਸੇ ਵਸੂਲ ਕਰ ਰਹੇ ਹਨ ਉਨ੍ਹਾਂ ਤੇ ਤੁਰੰਤ ਰੋਕ ਲਗਾਈ ਜਾਵੇ। ਕਿਉਂਕੀ ਕੋਰੋਨਾ ਮਹਾਂਮਾਰੀ ਦੇ ਕਾਰਨ ਉਨ੍ਹਾਂ ਦੇ ਘਰ ਦੀ ਰੋਟੀ ਵੀ ਬੇਹੱਦ ਮੁਸ਼ਕਿਲ ਦੇ ਨਾਲ ਚੱਲ ਰਹੀ ਹੈ ਅਤੇ ਹੁਣ ਉਹ ਆਪਣੇ ਬੱਚਿਆਂ ਨੂੰ ਵੀ ਬੜੀ ਮੁਸ਼ਕਿਲ ਨਾਲ ਪੜ੍ਹਾ ਰਹੇ ਹਨ ਅਤੇ ਸਕੂਲਾਂ ਵੱਲੋਂ ਇਸ ਤਰਾਂ ਦਾ ਵਤੀਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਬੱਚਿਆਂ ਦੇ ਭਵਿੱਖ ਵੀ ਖ਼ਰਾਬ ਹੋ ਰਹੇ ਹਨ।
ਇਹ ਵੀ ਪੜੋ: ਲਵਪ੍ਰੀਤ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਦਾ ਪਰਿਵਾਰ ਆਇਆ ਸਾਹਮਣੇ