ਕੋਟਲੀ ਸੂਰਤ ਮੱਲ੍ਹੀ: ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਢਿਲਵਾਂ ਪਿੰਡ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੀ ਗੋਲੀ ਮਾਰ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ 9 ਵਜੇ ਦਲਬੀਰ ਸਿੰਘ ਸੈਰ ਕਰਨ ਗਏ ਸਨ ਇਸ ਦੌਰਾਨ ਰਸਤੇ 'ਚ ਉਨ੍ਹਾਂ 'ਤੇ ਕੁਝ ਬਦਮਾਸ਼ਾਂ ਨੇ ਤੇਜ਼ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਉਨ੍ਹਾਂ 'ਤੇ ਗੋਲੀ ਚਲਾਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਦਲਬੀਰ ਸਿੰਘ ਢਿਲਵਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਨ। ਇਸ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।