ETV Bharat / state

Amritpal Singh Arrest Issue: ਜਲੰਧਰ 'ਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ - ਐਸਐਸਪੀ

‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਦੌਰਾਨ ਖ਼ਬਰ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

Amritpal Singh's uncle and driver surrendered in Jalandhar
ਜਲੰਧਰ 'ਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ
author img

By

Published : Mar 20, 2023, 9:13 AM IST

ਚੰਡੀਗੜ੍ਹ: ਖਾਲਿਸਤਾਨ ਪੱਖੀ ਕੱਟੜ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਵਿੱਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਇੱਕ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ।

ਅੰਮ੍ਰਿਤਪਾਲ ਦੇ ਹੁਣ ਤਕ 112 ਸਮਰਥਕ ਗ੍ਰਿਫਤਾਰ : ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਨੇ ਦੱਸਿਆ ਕਿ ਸਿੰਘ ਦੀ ਭਾਲ ਅਜੇ ਜਾਰੀ ਹੈ। ਸੂਬਾ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਅੰਮ੍ਰਿਤਪਾਲ ਦੀ ਭਾਲ 'ਚ ਪੁਲਸ ਨੇ ਐਤਵਾਰ ਨੂੰ 'ਫਲੈਗ ਮਾਰਚ' ਕੱਢਿਆ ਸੀ ਅਤੇ ਸੂਬੇ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੀ ਸੰਸਥਾ 'ਵਾਰਿਸ ਪੰਜਾਬ ਦੇ' ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : Simranjit Singh Maan Twitter Ban: ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਉਂਟ ਬੰਦ

ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਦੀ ਕਾਰਵਾਈ 19 ਮਾਰਚ ਨੂੰ ਵੀ ਜਾਰੀ ਰਹੀ। ਹੁਣ ਤੱਕ ਪੁਲਿਸ ਨੇ 7 ਨਜਾਇਜ਼ ਹਥਿਆਰ, 300 ਤੋਂ ਵੱਧ ਗੋਲੀਆਂ ਅਤੇ 3 ਗੱਡੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕੁਝ ਫ਼ੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਅਮਰਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ ਜਾਰੀ ਹੈ। ਅੰਮ੍ਰਿਤਪਾਲ ਸਿੰਘ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਕਲਸੀ ਦੇ ਫੋਨ 'ਚ ਪਾਕਿਸਤਾਨ ਦੇ ਕੁਝ ਨੰਬਰ ਮਿਲੇ ਹਨ।

ਇਹ ਵੀ ਪੜ੍ਹੋ : Amritpal Search Operation: ਪੁਲਿਸ ਦੇ ਹੱਥ ਨਹੀਂ ਲੱਗਾ ਅੰਮ੍ਰਿਤਪਾਲ, ਤੀਜੇ ਦਿਨ ਵੀ ਭਾਲ ਲਗਾਤਾਰ ਜਾਰੀ

ਹਾਈਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ: 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਦੇਸ਼ 'ਚ ਹੈ ਜਾਂ ਦੇਸ਼ 'ਚੋਂ ਫਰਾਰ ਹੈ, ਇਸ ਬਾਰੇ ਪੁਲਸ ਨੂੰ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਅੰਮ੍ਰਿਤਪਾਲ ਦੇ ਪਿਤਾ ਨੇ ਅਣਸੁਖਾਵੀਂ ਘਟਨਾ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.