ਜਲੰਧਰ: ਸਿੱਧੂ ਮੂਸੇ ਵਾਲਾ ਕਤਲ ਕਾਂਡ (Sidhu Musa Wala murder case) ਵਿੱਚ ਮੁੱਖ ਲਾਰੈਂਸ ਲਾਰੈਂਸ ਬਿਸ਼ਨੋਈ (main accused Lawrence Lawrence Bishnoi) ਨੂੰ ਅੱਜ ਜਲੰਧਰ ਤੋਂ ਅੰਮ੍ਰਿਤਸਰ ਪੁਲੀਸ ਟਰਾਂਜ਼ਿਟ ਰਿਮਾਂਡ ਉੱਤੇ ਲੈਕੇ ਗਈ । ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ 10 ਦਿਨ ਪਹਿਲੇ ਪੁਲਿਸ ਵੱਲੋਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿੱਥੇ ਅਦਾਲਤ ਵੱਲੋਂ ਉਸ ਨੂੰ 10 ਦਿਨ ਦੇ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਸੀ।
ਅੱਜ ਅਦਾਲਤ ਵੱਲੋਂ 10 ਦਿਨ ਪੂਰੇ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ।ਜਲੰਧਰ ਵਿਖੇ ਲਾਰੈਂਸ ਉੱਪਰ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦਰਜ ਸਨ ਜਿਸ ਲਈ ਉਸ ਨੂੰ ਜਲੰਧਰ ਲਿਆਂਦਾ ਗਿਆ ਸੀ ।
ਜਲੰਧਰ ਪੁਲਿਸ ਨੇ ਗੱਲਬਾਤ ਦੌਰਾਨ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਿਸੇ ਹੋਰ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਦੇ ਉੱਤੇ ਲੈਕੇ ਜਾਣਾ ਚਾਹੁੰਦੀ ਸੀ ਅਤੇ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ (Transit remand to Amritsar police) ਦੇ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੇ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 5 ਨਵੰਬਰ ਤੱਕ ਰਿਮਾਂਡ ਦੇ ਦਿੱਤਾ ਹੈ। ਪੁਲਿਸ ਥਾਣਾ ਘਰਿੰਡਾ ਵਿੱਚ ਦਰਜ ਇੱਕ ਮਾਮਲੇ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ।
ਉਨ੍ਹਾਂ ਕਿਹਾ ਕਿ ਹੁਣ ਲਾਰੈਂਸ ਨੂੰ ਅੰਮ੍ਰਿਤਸਰ ਪੁਲਿਸ ਟਰਾਂਜ਼ਿਟ ਰਿਮਾਂਡ ਉੱਤੇ ਲੈਕੇ ਗਈ ਹੈ। ਅਤੇ ਕਿਸ ਕੇਸ ਵਿੱਚ ਲਾਰੈਂਸ ਨੂੰ ਅੰਮ੍ਰਿਤਸਰ ਪੁਲਿਸ ਲੈਕੇ ਜਾ ਰਹੀ ਹੈ ਇਸ ਸਬੰਧੀ ਉਹ ਹੀ ਜ਼ਿਆਦਾ ਬਿਹਤਰ ਦੱਸ ਸਕਦੇ ਹਨ।
ਇਹ ਵੀ ਪੜ੍ਹੋ: ਜੇਲ੍ਹ ਵਿੱਚ ਵੀ ਬੇਖੌਫ਼ ਗੈਂਗਸਟਰ, ਵਾਰਡਨ ਅਤੇ ਜੇਲ੍ਹ ਸਟਾਫ਼ ਉੱਤੇ ਕੀਤਾ ਹਮਲਾ !