ਜਲੰਧਰ: ਆਂਗਨਵਾੜੀ ਵਰਕਰ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੇ ਲਈ ਸੰਘਰਸ਼ ਲੜ ਰਹੇ ਹਨ। ਉੱਥੇ ਹੀ ਜਲੰਧਰ ਵਿੱਚ ਆਲ ਇੰਡੀਆ ਆਂਗਣਵਾੜੀ ਵਰਕਰਾਂ ਨੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਅਤੇ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਡਿਪਟੀ ਕਮਿਸ਼ਨਰ ਆਫਿਸ ਤੱਕ ਰੋਸ ਮਾਰਚ ਕੱਢਿਆ।
ਪ੍ਰਦਰਸ਼ਨਕਾਰੀ ਨਿਰਲੇਪ ਕੌਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਆਂਗਨਵਾੜੀ ਸੈਂਟਰ ਤੋਂ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਕੂਲ ਵਿੱਚ ਭੇਜ ਰਹੀ ਹੈ ਜਿਸ ਨਾਲ ਉਨ੍ਹਾਂ ਦਾ ਰੁਜ਼ਗਾਰ ਖ਼ਤਮ ਹੋ ਰਿਹਾ ਹੈ। ਸਰਕਾਰ ਨੂੰ ਉਨ੍ਹਾਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਦੇ ਬਾਰੇ ਵੀ ਸੋਚਣਾ ਚਾਹੀਦਾ ਹੈ, ਕਿਉਂਕਿ ਇਸੇ ਨੌਕਰੀ ਤੋਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।