ਜਲੰਧਰ: ਕਸਬਾ ਨੂਰਮਹਿਲ ਵਿਖੇ ਆਂਗਣਵਾੜੀ ਵਰਕਰਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਨਕੋਦਰ ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਕਿਉਂਕਿ ਉਹ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਦੀਆਂ ਉਡੀਕ ਕਰ ਰਹੀਆਂ ਹਨ।
ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਕਾਫੀ ਲੰਬੇ ਸਮੇਂ ਤੋਂ ਆਪਣੀ ਮੰਗਾਂ ਨੂੰ ਪੂਰੀਆਂ ਕਰਵਾਉਣ ਲ਼ਈ ਸੰਘਰਸ਼ ਕਰ ਰਹੀਆਂ ਹਨ ਪਰ ਉਨ੍ਹਾਂ ਦੀ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੇ ਮੁੜ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਦਿੱਤਾ ਤਾਂ ਜੋ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਅੱਗੇ ਲੈ ਕੇ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਸਕਣ।
ਇਹ ਵੀ ਪੜੋ:ਪੰਜਾਬ ਸਰਕਾਰ ਦੇ ਬਜਟ 'ਤੇ ਆਪ ਵਿਧਾਇਕ ਨੇ ਚੁੱਕੇ ਸਵਾਲ
ਲੰਬੇ ਸਮੇਂ ਤੋਂ ਕਰ ਰਹੀਆਂ ਹਨ ਸੰਘਰਸ਼
ਆਂਗਣਵਾੜੀ ਮੁਲਾਜ਼ਮਾਂ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀੀਤੀ ਹੈ ਕਿ ਕਾਫੀ ਲੰਬੇ ਸਮੇਂ ਤੋਂ ਕਈ ਵਰਕਰ ਕੰਮ ਕਰ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਪੱਕੇ ਤੌਰ ਤੇ ਰੱਖਿਆ ਜਾਵੇ।
ਸਰਕਾਰ ਕੋਲੋਂ ਨਹੀਂ ਮੰਨੀਆ ਜਾ ਰਹੀ ਉਨ੍ਹਾਂ ਦੀ ਮੰਗਾ- ਆਂਗਣਵਾੜੀ ਵਰਕਰ
ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਹ 2017 ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੜਾਈ ਲੜ ਰਹੀਆਂ ਹਨ। ਪਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇ ਨਹੀਂ ਤਾਂ ਉਹ ਲਗਾਤਾਰ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣਗੀਆਂ।