ਨਵਾਂਸ਼ਹਿਰ: ਪੰਜਾਬ ਦੇ ਨਵਾਂਸ਼ਹਿਰ ਵਿੱਚ ਪਿੰਡ ਪਠਲਾਵਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਔਰਤ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਮਰੀਜ਼ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਮਰੀਜ਼ ਦੀ ਪਛਾਣ ਪ੍ਰੀਤਮ ਕੌਰ ਵਾਸੀ ਪਠਲਾਵਾ ਵਜੋਂ ਹੋਈ ਹੈ। ਉਕਤ ਔਰਤ ਸਰਪੰਚ ਹਰਪਾਲ ਸਿੰਘ ਦੀ ਮਾਤਾ ਹੈ।
ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿੱਚ ਇਸ ਵਾਇਰਸ ਨਾਲ ਪੀੜਤ ਕਰੀਬ 33 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁੱਕੀ ਹੈ।