ਚੰਡੀਗੜ੍ਹ : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਨੂੰ ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਦੀ ਸ਼ਿਕਾਇਤ ਵਿਧਾਇਕ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ਉਤੇ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਕਤ ਵਿਅਕਤੀ ਖਿਲਾਫ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਜਾਂਚ ਕੀਤੀ ਤੇਜ਼ : ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਸੁਖਪਾਲ ਖਹਿਰਾ ਨੇ ਦੱਸਿਆ ਗਿਆ ਕਿ "ਰਾਜ ਗਰੇਵਾਲ 36" ਨਾਮੀ ਇੰਸਟਾਗ੍ਰਾਮ ਆਈਡੀ ਤੋਂ ਉਨ੍ਹਾਂ ਨਾਲ ਸਬੰਧਤ ਇੱਕ ਪੋਸਟ ’ਤੇ ਮੱਥੇ ’ਚ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਭੁਲੱਥ ਦੀ ਪੁਲੀਸ ਨੇ ਆਈਟੀ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਦੀ ਅਗਵਾਈ 'ਚ ਤਕਨੀਕੀ ਮਦਦ ਲੈਂਦਿਆਂ ਇੰਸਟਾਗ੍ਰਾਮ 'ਤੇ ਰਾਜਗਰੇਵਾਲ 36 ਆਈਡੀ ਚਲਾਉਣ ਵਾਲੇ ਰਾਜਾ ਵਾਸੀ ਖੋਜਪੁਰ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਨੂੰ ਜ਼ਿਲ੍ਹਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਰਾਜਪਾਲ ਸਿੰਘ ਸੰਧੂ ਅਨੁਸਾਰ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਫੇਸਬੁਕ ਉਤੇ ਸਾਂਝੀ ਕੀਤੀ ਸੀ ਧਮਕੀ ਦੀ ਪੋਸਟ : ਸੁਖਪਾਲ ਖਹਿਰਾ ਨੇ ਆਪਣੇ ਫੇਸਬੁੱਕ ਪੇਜ 'ਤੇ ਧਮਕੀ ਭਰੀ ਟਿੱਪਣੀ ਸਾਂਝੀ ਕਰਦਿਆਂ ਲਿਖਿਆ ਕਿ ਮੈਨੂੰ ਰਾਜ ਗਰੇਵਾਲ ਨਾਂ ਦੇ ਵਿਅਕਤੀ ਤੋਂ ਇੰਸਟਾਗ੍ਰਾਮ 'ਤੇ ਧਮਕੀ ਮਿਲੀ ਹੈ। ਜੇਕਰ ਮੈਂ ਕਿਤੇ ਵੀ ਨਿਕਲਿਆ, ਤਾਂ ਮੇਰੇ ਸਿਰ ਵਿੱਚ ਗੋਲੀ ਮਾਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Punjab Budget: ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਕੀਤਾ ਪੇਸ਼: ਮੁੱਖ ਮੰਤਰੀ
ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰੀ ਸੀਐਮ ਮਾਨ ਦੀ ਹੋਵੇਗੀ : ਇਸ ਦੇ ਨਾਲ ਹੀ ਇਸ ਧਮਕੀ ਭਰੀ ਟਿੱਪਣੀ ਤੋਂ ਬਾਅਦ ਸੁਖਪਾਲ ਖਹਿਰਾ ਨੇ ਲਿਖਿਆ ਕਿ ਮੈਂ ਇਹ ਮੁੱਦਾ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਲਿਆ ਚੁੱਕਾ ਹਾਂ। ਕਿਸੇ ਵੀ ਕਾਂਗਰਸੀ ਆਗੂ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋ : Punjab Budget 2023: ਪੰਜਾਬ ਸਰਕਾਰ ਦੇ ਬਜਟ 'ਚ ਸਿੱਖਿਆ ਖੇਤਰ ਲਈ ਕਈ ਵੱਡੇ ਐਲਾਨ, ਚੁਣੌਤੀਆਂ ਵੀ ਰੋਕਣਗੀਆਂ ਸਰਕਾਰ ਦਾ ਰਾਹ, ਖਾਸ ਰਿਪੋਰਟ...
ਪੰਜਾਬ ਪੁਲਿਸ 'ਤੇ ਵੀ ਸਵਾਲੀਆ ਨਿਸ਼ਾਨ : ਐਫਆਈਆਰ ਵਿੱਚ ਡੀਜੀਪੀ ਗੌਰਵ ਯਾਦਵ ਨੂੰ ਭੇਜੀ ਸ਼ਿਕਾਇਤ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਜਾਂਚ ਬੰਦ ਕਰਨ ਸਬੰਧੀ ਉਨ੍ਹਾਂ ਨੇ ਡੀਜੀਪੀ ਦਫ਼ਤਰ ਨੂੰ ਕਈ ਪੱਤਰ ਲਿਖੇ ਹਨ, ਪਰ ਕੋਈ ਕਾਰਵਾਈ ਨਹੀਂ ਹੋਈ। ਉਹ ਸੂਬੇ ਦੇ ਹਰ ਤਰ੍ਹਾਂ ਦੇ ਮਾਫੀਆ ਜਿਵੇਂ ਰੇਤ ਮਾਫੀਆ, ਸ਼ਰਾਬ ਮਾਫੀਆ ਦੇ ਖਿਲਾਫ ਹਨ। ਆਦਿ ਰੀਅਲ ਅਸਟੇਟ ਮਾਫੀਆ ਖਿਲਾਫ ਆਵਾਜ਼ ਉਠਾਉਂਦੇ ਰਹੇ ਹਨ। ਇਸ ਤੋਂ ਇਲਾਵਾ ਉਹ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰ ਰਹੇ ਹਨ ਅਤੇ ਬੇਇਨਸਾਫ਼ੀ ਵਿਰੁੱਧ ਲੜਦੇ ਹਨ। ਆਲ ਇੰਡੀਆ ਕਿਸਾਨ ਕਾਂਗਰਸ ਦੇ ਕੌਮੀ ਪ੍ਰਧਾਨ ਹੋਣ ਕਾਰਨ ਉਨ੍ਹਾਂ ਨੂੰ ਮੀਟਿੰਗਾਂ ਕਰਨ ਲਈ ਦੇਸ਼ ਵਿਦੇਸ਼ ਜਾਣਾ ਪੈਂਦਾ ਹੈ। ਇਸ ਲਈ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ, ਪਰ ਇਸ 'ਤੇ ਅਮਲ ਨਹੀਂ ਕੀਤਾ ਜਾ ਰਿਹਾ।