ਜਲੰਧਰ : ਕੇਂਦਰ ਸਰਕਾਰ ਵੱਲੋਂ ਘਾਟੀ ਵਿੱਚ ਧਾਰਾ 370 ਨੂੰ ਹਟਾ ਦਿੱਤਾ ਗਿਆ ਹੈ ਅਤੇ 2 ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਲੱਦਾਖ ਬਣਾ ਦਿੱਤੇ ਗਏ ਹਨ।
ਜਿਸ ਨੂੰ ਲੈ ਕੇ ਰਾਜੇ ਦੇ ਕੁਝ ਹਿੱਸਿਆਂ ਵਿੱਚ ਕੁੱਝ ਕੁ ਸਮੂਹਾਂ ਵਿੱਚ ਆਪਸੀ ਮੱਤਭੇਦ ਹੋ ਗਏ ਜਿਸ ਤੋਂ ਬਾਅਦ ਰਾਜ ਦੇ ਮੁੱਖ ਮੰਤਰੀ ਨੇ ਸਾਰਿਆਂ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਵਿਵਾਦ 'ਤੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਉੱਧਰ ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪੜ੍ਹਨ ਵਾਲੇ ਕਸ਼ਮੀਰੀ ਵਿਦਿਆਰਥੀਆਂ ਦਾ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਅਲੱਗ-ਅਲੱਗ ਪ੍ਰਤੀਕ੍ਰਿਆਵਾਂ ਹਨ। ਕੁਝ ਸਟੂਡੈਂਟਾਂ ਨੇ ਕੇਂਦਰ ਸਰਕਾਰ 'ਤੇ ਇਹ ਸਵਾਲ ਚੁੱਕਿਆ ਕਿ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕਰ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਹੁਣ ਉੱਥੇ ਵਿਕਾਸ ਨੂੰ ਲਿਆ ਪਾਵੇਗੀ ਜਾਂ ਉੱਥੇ ਦੀ ਬੇਰੁਜ਼ਗਾਰੀ ਨੂੰ ਖ਼ਤਮ ਕਰ ਪਾਵੇਗੀ।
ਜੰਮੂ-ਕਸ਼ਮੀਰ ਵਿੱਚ ਬੰਦ ਕੀਤੀ ਗਈ ਮੋਬਾਈਲ ਅਤੇ ਟੈਲੀਫ਼ੋਨ ਸੁਵਿਧਾ ਨੂੰ ਲੈ ਕੇ ਵਿਦਿਆਰਥੀਆਂ ਨੇ ਮੋਦੀ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਨ੍ਹਾਂ ਦੀ ਉਨ੍ਹਾਂ ਦੇ ਮਾਪਿਆਂ ਨਾਲ ਗੱਲ ਕਰਵਾਈ ਜਾਵੇ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਤੇ ਬਿਕਰਮ ਮਜੀਠੀਆ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ
ਇਸ ਦੇ ਨਾਲ ਹੀ ਕਾਲਜ ਦੇ ਹੈੱਡ ਅਨੁਪਮ ਦੀਪ ਸ਼ਰਮਾ ਨੇ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਨਾਲ ਸੁਰੱਖਿਆ ਵਿਵਸਥਾ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਗਈ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਕਸ਼ਮੀਰ ਵਿੱਚ ਕਿੰਨਾ ਕੁ ਵਿਕਾਸ ਲਿਆ ਸਕਦੀ ਹੈ ਅਤੇ ਕਿੰਨੀ ਬੇਰੁਜ਼ਗਾਰੀ ਨੂੰ ਖ਼ਤਮ ਕਰ ਪਾਵੇਗੀ।