ਜਲੰਧਰ: ਕਸਬਾ ਫ਼ਿਲੌਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਦਰਅਸਲ ਇੱਕ ਨੌਜਵਾਨ ਉੱਤੇ ਤਿੰਨ ਤੋਂ ਚਾਰ ਹਮਲਾਵਰਾਂ ਨੇ ਤਲਵਾਰ ਨਾਲ ਜਾਨਲੇਵਾ ਹਮਲਾ ਕੀਤਾ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਮਲਾਵਰ ਹਮਲਾ ਕਰਨ ਤੋਂ ਬਾਅਦ ਫ਼ਰਾਰ ਹੋ ਗਏ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਜ਼ਖਮੀ ਦੀ ਪਠਾਣ ਰਾਜੇਸ਼ ਵਜੋਂ ਹੋਈ ਹੈ ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਾਤ ਨਾਜ਼ੁਕ ਦੱਸੀ ਜਾ ਰਹੀ ਹੈ। ਪੀੜਤ ਰਾਜੇਸ਼ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਭਰਾ ਸਵੇਰੇ ਸੈਰ ਕਰਨ ਦੇ ਲਈ ਗਿਆ ਸੀ। ਇਸ ਦੌਰਾਨ ਚਿੱਟੇ ਰੰਗ ਦੀ ਦੀ ਇੱਕ ਕਾਰ ਵਿੱਚੋਂ ਚਾਰ ਆਏ ਅਤੇ ਉਨ੍ਹਾਂ ਤੇ ਤਲਵਾਰਾਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ।
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਰਾਜੇਸ਼ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਇਆ ਗਿਆ ਸੀ ਜਿਸ ਉੱਤੇ ਅੰਦਰੂਨੀ ਸੱਟਾਂ ਦੇ ਨਿਸ਼ਾਨ ਹਨ ਅਤੇ ਕਈ ਥਾਂਵਾਂ ਉੱਤੇ ਕੱਟ ਵੱਜੇ ਹੋਏ ਹਨ। ਕੁਝ ਜ਼ਖ਼ਮਾਂ ਨੂੰ ਸਟੀਚਿੰਗ ਕਰ ਦਿੱਤਾ ਗਿਆ ਹੈ ਪਰ ਹੱਥ ਜ਼ਿਆਦਾ ਕੱਟਿਆ ਹੋਣ ਦੇ ਕਾਰਨ ਹੱਡੀਆਂ ਦੇ ਡਾਕਟਰ ਨੂੰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।