ਜਲੰਧਰ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal big statement about Congress) ਨੇ ਜਲੰਧਰ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਕਾਂਗਰਸ ਤੋਂ ਗੁਲਾਮ ਲੰਬੀ ਆਜ਼ਾਦੀ ਮਿਲੀ ਹੈ ਇਹ ਗੱਲ ਹੁਣ ਇਹ ਗੱਲ ਸਾਫ ਹੋ ਗਈ ਹੈ ਕਿ ਕਾਂਗਰਸ ਪੂਰੇ ਦੇਸ਼ ਵਿੱਚੋਂ ਖ਼ਤਮ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਹੋਵੇ ਉਹ ਪਾਰਟੀ ਦਾ ਖ਼ਤਮ ਹੀ ਹੋਣੀ ਹੈ। ਬਹੁਤੇ ਲੋਕ ਹੁਣ ਦੇਖ ਵੀ ਰਹੇ ਨੇ ਕਿ ਕਾਂਗਰਸ ਹੌਲੀ-ਹੌਲੀ ਖ਼ਤਮ ਹੋਣ ਦੀ ਕਗਾਰ ਤੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਖੁਦ ਕਾਂਗਰਸ ਦੇ ਵੱਡੇ ਆਗੂ ਕਾਂਗਰਸ ਦਾ ਸਾਥ ਛੱਡ ਰਹੇ ਹਨ।
ਐੱਸਆਈਟੀ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਜਾਣ ਬਾਰੇ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਸੰਮਨ ਕਰਨ ਦਾ ਮਤਲਬ ਇਹ ਨਹੀਂ ਹੁੰਦਾ ਕਿ ਉਹ ਇਨਸਾਨ ਆਰੋਪੀ ਹੈ ਸੰਮਨ ਤਾਂ ਸਿਰਫ਼ ਇਕ ਜਾਣਕਾਰੀ ਹਾਸਿਲ ਕਰਨ ਦਾ ਜ਼ਰੀਆ ਹੁੰਦਾ ਹੈ। ਆਮ ਆਦਮੀ ਪਾਰਟੀ ਨੇਤਾ ਕੁੰਵਰ ਵਿਜੈ ਪ੍ਰਤਾਪ ਦੇ ਉਨ੍ਹਾਂ ਬਾਰੇ ਦਿੱਤੇ ਗਏ ਬਿਆਨ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਤਾਂ ਖੁਦ ਵੀ ਐੱਸ. ਆਈ. ਟੀ ਦਾ ਮੁਖੀ ਰਿਹਾ ਹੈ। ਫਿਰ ਉਸ ਨੇ ਆਪਣੀ ਰਿਪੋਰਟ ਵਿੱਚ ਉਨ੍ਹਾਂ ਨੂੰ ਦੋਸ਼ੀ ਕਿਉਂ ਨਹੀਂ ਠਹਿਰਾਇਆ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸਭ ਤੋਂ ਕਰੱਪਟ ਸਰਕਾਰ ਹੈ। ਜਿਸ ਨੇ ਪੰਜ ਮਹੀਨਿਆਂ ਵਿੱਚ ਹੀ ਐਕਸਾਈਜ਼ ਦਾ ਪੰਜ ਸੌ ਕਰੋੜ ਦਾ ਘੁਟਾਲਾ ਕਰ ਦਿਖਾਇਆ।
ਉਨ੍ਹਾਂ ਕਿਹਾ ਕਿ ਸੂਤਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਇਨ੍ਹਾਂ ਦੇ ਕਰੱਪਟ ਲੀਡਰ ਹੁਣ ਕਾਨੂੰਨ ਦੇ ਸ਼ਿਕੰਜੇ ਵਿਚ ਆ ਰਹੇ ਨੇ ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਇਹ ਕੁਝ ਹੋਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਵੋਟਾਂ ਪਾ ਕੇ ਅਤੇ ਵਿਸਵਾਸ ਕਰਕੇ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਨੂੰ ਸਿਰਫ ਮੁੱਖ ਮੰਤਰੀ ਦਾ ਨਾਮ ਦਿੱਤਾ ਗਿਆ ਹੈ ਜਦਕਿ ਪੂਰੀ ਸਰਕਾਰ ਰਾਘਵ ਚੱਢਾ ਚਲਾ ਰਿਹਾ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੇ ਫਤਿਹ ਕੀਤਾ ਵੇਰਕਾ ਮਿਲਕ ਪਲਾਂਟ ਮੋਰਚਾ