ਜਲੰਧਰ: ਕਸਬਾ ਫਿਲੌਰ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਫਿਲੌਰ ਵਿਖੇ ਪੰਜਾਬ ਬਚਾਓ ਯਾਤਰਾ ਕੱਢੀ ਗਈ। ਇਸ ਰੈਲੀ ਦਾ ਮੁੱਖ ਮਕਸਦ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ, ਵੱਧ ਰਹੀ ਮਹਿੰਗਾਈ ਅਤੇ ਨਸ਼ਿਆਂ ਦੇ ਖਿਲਾਫ ਆਵਾਜ਼ ਉਠਾਉਣ ਲਈ ਕੱਢੀ ਗਈ।
ਇਸ ਮੌਕੇ ਬਸਪਾ ਆਗੂ ਨੇ ਕਿਹਾ ਕਿ ਲਗਾਤਾਰ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੂਜੇ ਪਾਸੇ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ ਨੂੰ ਬੰਦ ਕਰਕੇ ਲੋਕਾਂ ਨੂੰ ਭੁੱਖੇ ਮਰਨ ’ਤੇ ਤੁਲੀ ਹੋਈ ਹੈ। ਇਸੇ ਕਾਰਨ ਇਹ ਰੈਲੀ ਕੱਢੀ ਗਈ ਹੈ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਰੈਲੀ ਪੰਜਾਬ ਬਚਾਓ ਹਾਥੀ ਯਾਤਰਾ ਨੂੰ 30 ਪਿੰਡਾਂ ਚ ਕੱਢਿਆ ਜਾ ਰਿਹਾ ਹੈ।
ਇਹ ਵੀ ਪੜੋ:ਕੈਪਟਨ ਨੇ ਦਸਵੀਂ ਅਤੇ ਬਾਰ੍ਹਵੀਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ