ਜਲੰਧਰ: ਵੱਖ-ਵੱਖ ਟ੍ਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਵੇਲੇ ਕੇਂਦਰ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ 'ਚ ਕਿਸਾਨ ਜਥੇਬੰਦੀਆਂ ਅਤੇ ਕਰੀਬ 250 ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਦੂਜੇ ਪਾਸੇ ਹੀ ਪ੍ਰਾਈਵੇਟ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਵੀ ਇਸ ਹੜਤਾਲ ਦੇ ਸਮਰਥਨ 'ਤੇ ਸਰਕਾਰ ਦਾ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋੇ: ਭਾਰਤ ਬੰਦ: ਮਜ਼ੂਦਰ ਯੂਨੀਅਨਾਂ ਨੇ ਜਲੰਧਰ ਦੇ ਫੋਕਲ ਪੁਆਇੰਟ ਨੂੰ ਕੀਤਾ ਬੰਦ
ਇਸ ਬੰਦ ਵੇਲੇ ਮਜ਼ਦੂਰ ਯੂਨੀਅਨ ਨੇ ਫੋਕਲ ਪੁਆਇੰਟ ਨੂੰ ਬੰਦ ਕੀਤਾ ਅਤੇ ਗੁਰੂ ਨਾਨਕ ਮਿਸ਼ਨ ਚੌਕ ਦੇ ਲਾਗੇ ਪੰਜਾਬ ਐਂਡ ਸਿੰਧ ਬੈਂਕ ਤੇ ਹੋਰ ਪ੍ਰਾਈਵੇਟ ਬੈਂਕਾਂ ਦੇ ਮੁਲਾਜ਼ਮਾਂ ਤੇ ਇੰਸ਼ੋਰੈਂਸ ਮੁਲਾਜ਼ਮਾਂ ਨੇ ਵੀ ਸਰਕਾਰ ਵਿਰੁੱਧ ਨਾਰੇਬਾਜ਼ੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਸੁਰਿੰਦਰ ਪਾਲ ਸਿੰਘ ਵਿਰਕ ਆਲ ਇੰਡੀਆ ਪੰਜਾਬ ਐਂਡ ਬੈਂਕ ਯੂਨੀਅਨ ਦੇ ਜਨਰਲ ਸਕੱਤਰ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰੰਤਰ ਮੁਲਾਜ਼ਮਾਂ, ਆਮ ਲੋਕਾਂ ਤੇ ਵਿਦਿਆਰਥੀਆਂ 'ਤੇ ਬੋਝ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਰੇ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ਨਾ ਬਦਲੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।