ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਪਤਨੀ ਜਸਬੀਰ ਕੌਰ ਨੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਈਟੀਵੀ ਨਾਲ ਖਾਸ ਗੱਲਬਾਤ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ, "ਜੋ ਮੇਰਾ ਦੁੱਖ ਸੀ ਉਹ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸ ਦਿੱਤਾ ਕਿ ਮੇਰਾ ਕੌਣ ਦੋਸ਼ੀ ਹੈ ਅਤੇ ਕੌਣ ਨਹੀਂ। ਜਿਵੇਂ ਸਰਕਾਰ ਕਰੇਗੀ ਮੈਨੂੰ ਉਹ ਫੈਸਲਾ ਮਨਜ਼ੂਰ ਹੈ, ਜੇ ਸਰਕਾਰ ਕਹੇਗੀ ਘਰ ਬੈਠ ਜਾਂ ਤਾਂ ਮੈਂ ਘਰ ਬੈਠ ਜਾਵਾਂਗੀ, ਜੇ ਸਰਕਾਰ ਕਹੇਗੀ ਮੁੱਦਾ ਚੁੱਕ ਲੈ ਤਾਂ ਮੁੱਦਾ ਚੁੱਕ ਲਵਾਂਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਉੱਤੇ ਉਨ੍ਹਾਂ ਨੂੰ ਭਰੋਸਾ ਹੈ ਤੇ ਉਮੀਦ ਹੈ ਕਿ ਇਨਸਾਫ ਜ਼ਰੂਰ ਮਿਲੇਗਾ।