ਜਲੰਧਰ: ਜ਼ਿਲ੍ਹੇ ਦੇ ਪ੍ਰੈਸ ਕਲੱਬ ਵਿਚ ਕਾਂਗਰਸ ਦੇ ਡਿਪਟੀ CLP ਰਾਜ ਕੁਮਾਰ ਚੱਬੇਵਾਲ ਅਤੇ ਹੋਰ ਦੋਆਬਾ ਇਲਾਕੇ ਦੇ ਕਾਂਗਰਸ ਆਗੂਆਂ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ ਹੈ। ਇਸ ਦੌਰਾਨ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ 21 ਅਪ੍ਰੈਲ 2022 ਨੂੰ ਸੂਬੇ ਦੇ ਅਟਾਰਨੀ ਜਨਰਲ ਆਫਿਸ ਵੱਲੋਂ 178 ਲਾਅ ਅਫ਼ਸਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ ਜਿਸ ਵਿੱਚ ਐਸੀ ਸਮਾਜ ਅਤੇ ਬੈਕ ਵਰਡ ਕਲਾਸ ਦੀਆਂ ਅਸਾਮੀਆਂ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਪੱਚੀ ਪਰਸੈਂਟ ਐਸਸੀ ਅਤੇ ਬਾਰਾਂ ਪਰਸੈਂਟ BC ਸਮਾਜ ਦੇ ਲਈ ਰਾਖਵੀਆਂ ਰੱਖਣ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਜਿਸ ਕਰ ਕੇ ਇੰਨ੍ਹਾਂ ਅਸਾਮੀਆਂ ਦੇ ਇਸ਼ਤਿਹਾਰ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਸ ਨਾਲ ਸੰਵਿਧਾਨ ਦਾ ਵੀ ਉਲੰਘਣਾ ਕੀਤੀ ਗਈ ਹੈ।
ਉਥੇ ਹੀ ਚੱਬੇਵਾਲ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇੰਨ੍ਹਾਂ ਅਸਾਮੀਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ 15 ਮਈ ਨੂੰ ਸੀਐਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ ਸੀ ਕਮਿਸ਼ਨ ਦੇ ਚੇਅਰਮੈਨ ਨੂੰ ਇਸ ਬਾਬਤ ਸ਼ਿਕਾਇਤ ਕੀਤੀ ਜਾ ਰਹੀ ਹੈ ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਖਾਵਾ ਜ਼ਰੂਰ ਕੀਤਾ ਜਾ ਰਿਹਾ ਹੈ ਕਿ ਉਹ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਲੈਕੇ ਚੱਲ ਰਹੀ ਹੈ ਅਤੇ ਕਿਸੇ ਨਾਲ ਕੋਈ ਭੇਦਭਾਵ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਵਿਚਾਰਧਾਰਾ ਉੱਪਰ ਨਹੀਂ ਚੱਲ ਰਹੀ ਅਤੇ ਪਿਛੜੀਆਂ ਸ੍ਰੇਣੀਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਜੋ ਕਿ ਬਿਲਕੁਲ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰੀ ਨੂੰ ਨਸੀਹਤ ਦਿੱਤੀ ਹੈ ਕਿ ਡਾ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲ ਕੇ ਕਿਸੇ ਵੀ ਵਰਗ ਨਾ ਇਨਸਾਫੀ ਨਹੀਂ ਕਰਨੀ ਚਾਹੀਦੀ।