ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਨਵੇਂ ਆਟੋਮੈਟਿਕ ਪਲਾਂਟ ਦਾ ਉਦਘਾਟਨ ਕੀਤਾ। ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਮਾਨ ਵੱਲੋਂ ਕਿਹਾ ਗਿਆ ਕੀ ਲੈਦਰ ਕੰਪਲੈਕਸ ਦੀਆਂ ਸੜਕਾਂ ਦੇ ਨਵੀਨੀਕਰਨ ਤੇ ਲਾਈਟਾਂ ਲਈ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾਵੇਗਾ।
ਵੇਰਕਾ ਮਿਲਕ ਪਲਾਂਟ ਦੀ ਵਧੀ ਸਮਰੱਥਾ : ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ ਦਾ ਉਦਘਾਟਨ ਕਰ ਮੌਕੇ ਕਿਹਾ ਕਿ ਹੁਣ ਇਸ ਪਲਾਂਟ ਦੀ ਦੁੱਧ ਸਟੋਰ ਕਰਨ ਸਮਰੱਥਾ 1.25 ਲੱਖ ਲੀਟਰ ਤੋਂ ਵਧ ਕੇ 6 ਲੱਖ ਲੀਟਰ ਤਕ ਵਧ ਗਈ ਹੈ। ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀਆਂ ਲੀਹਾਂ ਉਤੇ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਰੋਜ਼ 4 ਤੋਂ 5 ਬਟਨ ਤਰੱਕੀ ਦੇ ਦਬਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗ ਚਮਕਾਇਆ ਜਾਵੇਗਾ।
ਭਗਵੰਤ ਮਾਨ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਉਪ ਚੋਣ ਸਬੰਧੀ ਵੀ ਫੀਡਬੈਕ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਭੰਗ ਹੋਏ ਆਗੂਆਂ ਨੂੰ ਵੀ ਮਿਲਣਗੇ। ਬੀਤੇ ਦਿਨੀਂ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਬਰਾੜ ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ : Organ Donor Ababat : ਅੰਮ੍ਰਿਤਸਰ ਦੀ ਅਬਾਬਤ ਬਣੀ ਸਭ ਤੋਂ ਛੋਟੀ ਉਮਰ ਦੀ ਅੰਗਦਾਨ ਕਰਨ ਵਾਲੀ ਡੋਨਰ, ਪੀਐੱਮ ਮੋਦੀ ਨੇ ਮਾਪਿਆਂ ਨਾਲ ਕੀਤੀ ਗੱਲ
ਭਾਜਪਾ ਅਤੇ 'ਆਪ' ਵਿਚਾਲੇ ਤੋੜਫੋੜ ਦਾ ਮੁਕਾਬਲਾ : ਜਲੰਧਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਵੇਂ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ਪਰ ਸੱਤਾਧਾਰੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ 'ਚ ਦੂਜੀਆਂ ਪਾਰਟੀਆਂ 'ਚ ਤੋੜਫੋੜ ਦਾ ਮੁਕਾਬਲਾ ਚੱਲ ਰਿਹਾ ਹੈ। ਹਰ ਰੋਜ਼ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਆਗੂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਤੋੜ ਕੇ ਆਪੋ-ਆਪਣੀਆਂ ਪਾਰਟੀਆਂ ਵਿੱਚ ਸ਼ਾਮਲ ਕਰਵਾ ਰਹੇ ਹਨ।
ਇਹ ਵੀ ਪੜ੍ਹੋ : AMRITPAL Singh : ਦੀਪ ਸਿੱਧੂ ਦੀ ਪ੍ਰਸਿੱਧੀ ਦਾ ਫਾਇਦਾ ਚੁੱਕਣ ਲਈ ਅੰਮ੍ਰਿਤਪਾਲ ਨੇ ਬਣਾਈ 'ਵਾਰਿਸ ਪੰਜ-ਆਬ ਦੇ', ਕਰੀਬੀ ਨੇ ਕੀਤੇ ਖੁਲਾਸੇ
ਸਿਆਸੀ ਭੰਨ੍ਹਤੋੜ ਦਾ ਸਭ ਤੋਂ ਜ਼ਿਆਦਾ ਨੁਕਸਾਨ ਅਕਾਲੀ ਦਲ ਨੂੰ : ਇਥੇ ਇਹ ਵੀ ਦੱਸ ਦਈਏ ਕਿ ਇਨ੍ਹਾਂ ਪਾਰਟੀਆਂ ਵਿਚ ਸ਼ਾਮਲ ਹੋਣ ਵਾਲੇ ਆਗੂ ਕੁਝ ਦਿਨਾਂ ਬਾਅਦ ਮੁੜ ਘਰ ਪਰਤ ਰਹੇ ਹਨ। ਇਸ ਭੰਨਤੋੜ ਦੀ ਰਾਜਨੀਤੀ ਵਿੱਚ ਸਭ ਤੋਂ ਵੱਧ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋ ਰਿਹਾ ਹੈ। ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਦੇ ਵਾਰ-ਵਾਰ ਦੌਰਿਆਂ ਦੇ ਬਾਵਜੂਦ ਅਕਾਲੀ ਦਲ 'ਚ ਫੁੱਟ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਉਨ੍ਹਾਂ ਦੇ ਰਿਸ਼ਤੇਦਾਰ ਜਗਬੀਰ ਬਰਾੜ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।