ਜਲੰਧਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਕਾਂਗਰਸ ਭਵਨ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਲੰਧਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜੋ: ਪਟਿਆਲਾ: ਮੁਲਾਜ਼ਮਾਂ ਦੀ ਮਹਾਂਰੈਲੀ, 10 ਜ਼ਿਲ੍ਹਿਆ ਦੀ ਪੁਲਿਸ ਤੈਨਾਤ
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੋ ਵਾਅਦੇ ਪੰਜਾਬ ਸਰਕਾਰ ਨੇ ਕੀਤੇ ਸੀ ਹਾਈ ਕਮਾਨ ਦੇ ਆਦੇਸ਼ ’ਤੇ ਉਨ੍ਹਾਂ ਸਾਰਿਆਂ ਨੂੰ ਕਿਸੇ ਵੀ ਕੀਮਤ ’ਤੇ ਪੂਰਾ ਕੀਤਾ ਜਾਏਗਾ ਅਤੇ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ 18 ਵਿੱਚੋਂ 5 ਮੁੱਦੇ ਸਭ ਤੋਂ ਜ਼ਿਆਦਾ ਮਹੱਤਵਪੂਰਨ ਨੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਏਗਾ।