ਜਲੰਧਰ: ਤਾਲਿਬਾਨ ਦਾ ਕਾਬਜ ਹੋਣ ਤੋਂ ਬਾਅਦ ਤੋਂ ਅਫ਼ਗਾਨਿਸਤਾਨ (Afghanistan) ਵਿੱਚ ਸੁਰੱਖਿਆ ਦੀ ਸਥਿਤੀ ਵਿਗੜੀ ਜਾ ਰਹੀ ਹੈ ਤੇ ਘੱਟ ਗਿਣਤੀਆਂ ਨੂੰ ਖਤਰਾ ਵੱਧਦਾ ਜਾ ਰਿਹਾ ਹੈ।
ਉਥੇ ਹੀ ਹੁਣ ਅਧਿਕਾਰ ਅਤੇ ਸੁਰੱਖਿਆ ਲਈ ਅੰਤਰਰਾਸ਼ਟਰੀ ਫੋਰਮ (IFFRAS) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਅਫ਼ਗਾਨਿਸਤਾਨ (Afghanistan) ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਕੋਲ ਅਮਲੀ ਰੂਪ ਵਿੱਚ ਸਿਰਫ਼ 2 ਹੀ ਰਸਤੇ ਬਚੇ ਹਨ, ਜਾਂ ਤਾਂ ਸੁੰਨੀ ਮੁਸਲਮਾਨ ਬਣਨਾ ਜਾਂ ਦੇਸ਼ ਛੱਡਣਾ। ਇਸ ਮਾਮਲੇ ਉਤੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ (Press conference) ਦੌਰਾਨ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਕੇਂਦਰ ਨੂੰ ਇਸ ਉਪਰ ਕੇਂਦਰ ਸਰਕਾਰ ਨੂੰ ਜਲਦ ਐਕਸ਼ਨ ਲੈਣਾ ਚਾਹੀਦਾ ਹੈ।
ਇਸ ਤੋਂ ਇਲਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਕਾਂਗਰਸ 'ਤੇ ਤਿੱਖਾ ਹਮਲਾ ਕਰਦੇ ਬੋਲੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹੀ ਨਹੀਂ ਪਤਾ ਕਿ ਉਨਾਂ ਦੇ ਮੰਤਰੀ ਕਿ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੇ ਮੰਤਰੀਆਂ ਵਿੱਚ ਆਪਸੀ ਤਾਲਮੇਲ ਨਹੀਂ ਹੈ।
ਪਰ ਕਾਂਗਰਸ 'ਚ ਕੁਰਸੀ ਦੀ ਲੜਾਈ ਚੱਲ ਰਹੀ ਹੈ। ਸੁਖਬੀਰ ਬਾਦਲ (Sukhbir Badal) ਨੇ ਆਰੋਪ ਲਗਾਇਆ ਕਿ ਪੰਜਾਬ ਵਿੱਚ ਬੀ.ਐੱਸ.ਐੱਫ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਇਜਾਜ਼ਤ ਦੇ ਕੇ ਦਾਖਲ ਕਰਵਾਈ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਵਾਂਗ ਭਾਜਪਾ ਮਿਲੇ ਹੋਏ ਹਨ। ਮੁੱਖ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਪਰ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੋ ਰਹੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਚੰਨੀ ਕਾਂਗਰਸ, ਰੰਧਾਵਾ ਕਾਂਗਰਸ, ਸਿੱਧੂ ਕਾਂਗਰਸ ਅਤੇ ਸੁਨੀਲ ਜਾਖੜ ਕਾਂਗਰਸ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ (Sukhbir Badal) ਆਪਣੀ ਜਲੰਧਰ ਫੇਰੀ ਦੌਰਾਨ ਜਲੰਧਰ ਕੈਂਟ ਦੇ ਹਲਕੇ ਵਿੱਚ ਕਈ ਇਲਾਕਿਆਂ ਵਿਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਨੇ ਅਤੇ ਸੈਂਟਰਲ ਹਲਕੇ ਵਿਚ ਵੀ ਉਨ੍ਹਾਂ ਵੱਲੋਂ ਇੱਕ ਰੋਡ ਸ਼ੋਅ ਕੱਢਿਆ ਗਿਆ ਜਿੱਥੇ ਉਨ੍ਹਾਂ ਵੱਲੋਂ ਚੰਦਨ ਗਰੇਵਾਲ ਨੂੰ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।
ਭੇਦਭਾਵ ਤੇ ਧਾਰਮਿਕ ਹਿੰਸਾ ਦਾ ਸ਼ਿਕਾਰ ਹੁੰਦੇ ਹਨ ਸਿੱਖ‘
ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਅਫ਼ਗਾਨਿਸਤਾਨ (Afghanistan) ਦੇ ਕਾਬੁਲ ਵਿੱਚ ਸਿੱਖਾਂ ਦੀ ਇੱਕ ਵੱਡੀ ਆਬਾਦੀ ਰਹਿੰਦੀ ਹੈ, ਇਸ ਤੋਂ ਇਲਾਵਾ ਕੁਝ ਗਜ਼ਨੀ ਤੇ ਨੰਗਰਹਾਰ ਪ੍ਰਾਂਤਾ ਵਿੱਚ ਵੀ ਸਿੱਖ ਵਸਦੇ ਹਨ।
ਰਿਪੋਰਟ ਅਨੁਸਾਰ ਕੋਈ ਸਮਾਂ ਸੀ ਜਦੋਂ ਅਫ਼ਗਾਨਿਸਤਾਨ (Afghanistan) ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਵਸਦੇ ਸਨ, ਇਹ ਸਾਲ ਦਰ ਸਾਲ ਪਰਵਾਰ ਕਰਦੇ ਗਏ ਤੇ ਕੁਝ ਹਿੰਸਾ ਦਾ ਸ਼ਿਕਾਰ ਹੋ ਗਏ। ਉਥੇ ਹੀ ਦੱਸਿਆ ਗਿਆ ਕਿ ਅਫ਼ਗਾਨਿਸਤਾਨ (Afghanistan) ਵਿੱਚ ਵੱਸਦੇ ਸਿੱਖਾਂ ਨੂੰ ਜਾਤੀ ਭੇਦਭਾਵ ਤੇ ਧਾਰਮਿਕ ਹਿੰਸਾ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ।
ਇਹ ਵੀ ਪੜ੍ਹੋ:- ਕਰੋ ਜਾਂ ਮਰੋ ਦੀ ਸਥਿਤੀ ’ਚ ਅਫ਼ਗਾਨਿਸਤਾਨ ਦੇ ਸਿੱਖ, ਬਚੇ ਸਿਰਫ਼ 2 ਰਾਹ !