ਬੀਰ ਦਵਿੰਦਰ ਸਿੰਘ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਬ੍ਰਹਮਪੁਰਾ, ਸ਼ੇਖਵਾਂ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਵੀਰ ਦਵਿੰਦਰ ਨੇ ਕਿਹ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦਾ ਜੋ ਪੰਥਕ ਏਜੇਂਡਾ ਸੀ ਓਹ ਹੁਣ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕੀ ਉਹ ਪਿਛਲੇ 40 ਸਾਲਾਂ ਤੋਂ ਰਾਜਨੀਤੀ ਵਿੱਚ ਹਨ ਅਤੇ ਉਸ ਵੇਲੇ ਤੋਂ ਹੀ ਰਾਜਨੀਤੀ ਦਾ ਵਿਆਪਾਰੀਕਰਨ,ਅਪਰਾਧੀਕਰਨ ਪਾਰਟੀਆਂ ਵੱਲੋਂ ਹੋ ਰਿਹਾ ਹੈ।
ਉਨ੍ਹਾਂ ਕਿਹਾ ਕੀ ਉਹ ਟਕਸਾਲੀ ਆਗੂਆਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਰਾਜਨੀਤਿਕ ਅਤੇ ਪੰਥਕ ਮੁੱਦਿਆਂ ਨੂੰ ਬਰਕਰਾਰ ਰੱਖਿਆ ਹੈ। ਇਸ ਤੋਂ ਇਲਾਵਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ 2017 ਦੀਆਂ ਚੋਣਾ 'ਚ ਹਾਰ ਤੋਂ ਬਾਅਦ ਉਹਨਾਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕੀ ਹਾਰ ਦਾ ਜ਼ਿੰਮੇਵਾਰ ਅਕਾਲੀ ਦਲ ਬਾਦਲ ਦਾ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਹੈ। ਇਸ ਦੇ ਚਲਦਿਆਂ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।