ਜਲੰਧਰ: ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਤੇ ਹਰਿਆਣੇ ਦੇ ਜਾਟਾਂ ਲਈ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਹੁਣ ਸਿਆਸਤ ਭੱਖ ਗਈ ਹੈ। ਜਲੰਧਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਮਨੋਰੰਜਨ ਕਾਲੀਆ ਨੇ ਬਿਪਲਬ ਕੁਮਾਰ ਦੇ ਬਿਆਨ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।
ਕੀ ਹੈ ਮਾਮਲਾ...
ਅਗਰਤਲਾ ਪ੍ਰੈਸ ਕਲੱਬ ਵਿਖੇ ਆਯੋਜਿਤ ਸਮਾਗਮ ਵਿੱਚ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਵੱਖ-ਵੱਖ ਭਾਈਚਾਰਿਆਂ ਅਤੇ ਦੇਸ਼ ਦੇ ਰਾਜਾਂ ਦੇ ਲੋਕਾਂ ਨਾਲ ਜੁੜੀਆਂ ਚੀਜ਼ਾਂ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਦੇ ਲੋਕਾਂ ਦੀ ਗੱਲ ਕਰੀਏ ਤਾਂ ਲੋਕ ਉਨ੍ਹਾਂ ਨੂੰ ਪੰਜਾਬੀ ਕਹਿੰਦੇ ਹਨ, ਉਹ ਸਰਦਾਰ ਹਨ! ਸਰਦਾਰ ਕਿਸੇ ਤੋਂ ਨਹੀਂ ਡਰਦਾ। ਉਹ ਬਹੁਤ ਸ਼ਕਤੀਸ਼ਾਲੀ ਹੈ ਭਾਵੇਂ ਉਸ ਦਾ ਦਿਮਾਗ ਘੱਟ ਹੈ। ਕੋਈ ਵੀ ਉਨ੍ਹਾਂ ਨੂੰ ਤਾਕਤ ਨਾਲ ਨਹੀਂ ਬਲਕਿ ਪਿਆਰ ਨਾਲ ਜਿੱਤ ਸਕਦਾ ਹੈ।
ਫਿਰ ਹਰਿਆਣਾ ਦੇ ਜਾਟ ਭਾਈਚਾਰੇ ਦਾ ਜ਼ਿਕਰ ਕਰਦਿਆਂ ਸੀਐੱਮ ਦੇਬ ਨੇ ਕਿਹਾ ਕਿ ਲੋਕ ਜਾਟਾਂ ਬਾਰੇ ਗੱਲਾਂ ਕਿਵੇਂ ਕਰਦੇ ਹਨ… ਉਹ ਕਹਿੰਦੇ ਹਨ… ਜਾਟ ਘੱਟ ਬੁੱਧੀਮਾਨ ਹੁੰਦੇ ਹਨ, ਪਰ ਸਰੀਰਕ ਤੌਰ 'ਤੇ ਤਾਕਤਵਰ ਹੁੰਦੇ ਹਨ। ਜੇ ਤੁਸੀਂ ਕਿਸੇ ਜਾਟ ਨੂੰ ਚੁਣੌਤੀ ਦਿੰਦੇ ਹੋ, ਤਾਂ ਉਹ ਘਰ ਤੋਂ ਆਪਣੀ ਬੰਦੂਕ ਲੈ ਆਵੇਗਾ।
ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਦੇ ਇਸ ਬਿਆਨ ਤੋਂ ਬਾਅਦ ਪੰਜਾਬੀਆਂ 'ਚ ਕਾਫ਼ੀ ਰੋਸ ਵੇਖਣ ਨੂੰ ਮਿਲ ਰਿਹਾ ਹੈ