ਜਲੰਧਰ: ਭਾਜਪਾ ਦੇ ਆਗੂ ਅਸ਼ਵਨੀ ਸ਼ਰਮਾ ਉੱਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਦੇ ਕਾਰਜਕਰਤਾਵਾਂ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਵਿੱਚ ਭਾਜਪਾ ਕਾਰਜਕਰਤਾਵਾਂ ਨੇ ਲੁਧਿਆਣਾ ਸਾਂਸਦ ਰਵਨੀਤ ਸਿੰਘ ਬਿੱਟੂ ਉੱਤੇ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਸਾਬਕਾ ਕੈਬਿਨੇਟ ਮੰਤਰੀ ਮੰਨੋਰਜਨ ਕਾਲੀਆਂ ਨੇ ਕਿਹਾ ਕਿ ਜਿਹੜਾ ਅਸ਼ਵਨੀ ਸ਼ਰਮਾ ਉੱਤੇ ਹਮਲਾ ਹੋਇਆ ਸੀ ਉਸ ਵਿੱਚ ਕਿਸਾਨਾਂ ਦਾ ਕੋਈ ਹੱਥ ਨਹੀਂ ਹੈ ਉਸ ਹਮਲੇ ਵਿੱਚ ਕਾਂਗਰਸੀ ਵਰਕਰਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖੁਲਾਸਾ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੀਤਾ ਤੇ ਉਨ੍ਹਾਂ ਨੇ ਆਪਣਾ ਜ਼ੁਰਮ ਵੀ ਕਬੂਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਰਵਨੀਤ ਸਿੰਘ ਬਿੱਟੂ ਆਪਣਾ ਜ਼ੁਰਮ ਕਬੂਲਦੇ ਪਏ ਹਨ ਉਨ੍ਹਾਂ ਉੱਤੇ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਵਨੀਤ ਸਿੰਘ ਬਿੱਟੂ ਉੱਤੇ ਐਫਆਈਆਰ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ।
ਇਸ ਦੇ ਨਾਲ ਹੀ ਭਾਜਪਾ ਆਗੂ ਅਮਰਜੀਤ ਸਿੰਘ ਨੇ ਕਿਹਾ ਕਿ ਜਦੋਂ ਕੋਈ ਆਪਣਾ ਆਪ ਕਬੂਲ ਕਰਦਾ ਹੋਵੇ ਉਸ ਉੱਤੇ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਚਾਹੇ ਉਹ ਕੋਈ ਵੀ ਕਿਉਂ ਨਾ ਹੋਵੇ ਉਹ ਚਾਹੇ ਕਾਂਗਰਸੀ ਪਾਰਟੀ ਦਾ ਨੁਮਾਇੰਦਾ ਕਿਉਂ ਨਾ ਹੋਵੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਸਾਂਸਦ ਨਵਨੀਤ ਸਿੰਘ ਬਿੱਟੂ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਹੀ ਭਾਜਪਾ ਦੇ ਅਸ਼ਵਨੀ ਸ਼ਰਮਾ ਉੱਤੇ ਹਮਲਾ ਕਰਵਾਇਆ ਹੈ।