ਜਲੰਧਰ: ਬੀਜੇਪੀ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest) ਕੀਤਾ।ਬੀਜੇਪੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਇੱਕਠੇ ਹੋ ਕੇ ਕਾਲੇ ਬੈਨਰ ਲਾ ਕੇ ਸਰਕਾਰ ਖਿਲਾਫ਼ (Against the Government) ਪ੍ਰਦਰਸ਼ਨ ਕੀਤਾ।ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਹਾਲਾਤ ਬਿਲਕੁਲ ਖ਼ਰਾਬ ਹੁੰਦੇ ਜਾ ਰਹੇ ਹਨ ਅਤੇ ਪੁਲਿਸ ਦਾ ਖੌਫ਼ ਕਿਸੇ ਨੂੰ ਨਹੀਂ ਰਿਹਾ।ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ।
ਬੀਜੇਪੀ ਆਗੂ ਰਾਕੇਸ਼ ਰਾਠੌਰ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਭਾਜਪਾ ਨੇਤਾ ਉਤੇ ਹਮਲਾ ਕੀਤਾ ਉਹ ਕਿਸਾਨ ਨਹੀਂ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਦੀ ਗੱਲ ਚੱਲ ਰਹੀ ਹੈ ਅਤੇ ਪੰਜਾਬ ਸਰਕਾਰ ਆਪਣੇ ਤੌਰ ਉਤੇ ਇਹ ਸਭ ਕੁਝ ਹੋਣ ਦੇ ਰਹੀ ਹੈ ਕਿਉਂਕਿ ਉਹ ਨਹੀਂ ਚਾਹੁੰਦੀ ਕਿ ਪੰਜਾਬ ਵਿੱਚ ਭਾਜਪਾ ਆਪਣੇ ਪੈਰਾਂ ਤੇ ਖੜ੍ਹੀ ਹੋਵੇ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਉੱਪਰ ਇਸ ਤਰ੍ਹਾਂ ਦੇ ਹਮਲੇ ਸਾਫ਼ ਜ਼ਾਹਿਰ ਕਰਦੇ ਹਨ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪੁਲਿਸ ਦਾ ਖੌਫ ਨਹੀਂ ਹੈ।ਬੀਜੇਪੀ ਵਰਕਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।
ਇਹ ਵੀ ਪੜੋ:ਫੈਕਟਰੀ ਠੇਕੇਦਾਰ ਦੀ ਧੱਕੇਸ਼ਾਹੀ ਖਿਲਾਫ਼ ਮਜਦੂਰਾਂ ਨੇ ਕੀਤਾ ਪ੍ਰਦਰਸ਼ਨ