ETV Bharat / state

"ਚੰਨੀ ਨੂੰ ਜਾਂਚ ਲਈ ਵਿਜੀਲੈਂਸ ਨੇ ਬੁਲਾਇਆ ਤਾਂ ਕਾਨੂੰਨੀ ਪ੍ਰਕਿਰਿਆ, ਕੇਜਰੀਵਾਲ ਨੂੰ ਸੀਬੀਆਈ ਨੇ ਬੁਲਾਇਆ ਤਾਂ ਭਾਜਪਾ ਦੀ ਸਾਜ਼ਿਸ਼" !

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵੱਲੋਂ ਅੱਜ ਇਥੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਭਾਜਪਾ ਦੇ ਪੰਜਾਬ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਉਤੇ ਨਿਸ਼ਾਨੇ ਸਾਧੇ ਹਨ।

BJP's press conference regarding the Jalandhar by-election
ਚੰਨੀ ਨੂੰ ਜਾਂਚ ਲਈ ਵਿਜੀਲੈਂਸ ਨੇ ਬੁਲਾਇਆ ਤਾਂ ਕਾਨੂੰਨੀ ਪ੍ਰਕਿਰਿਆ, ਕੇਜਰੀਵਾਲ ਨੂੰ ਸੀਬੀਆਈ ਨੇ ਬੁਲਾਇਆ ਤਾਂ ਭਾਜਪਾ ਦੀ ਸਾਜ਼ਿਸ਼" !
author img

By

Published : Apr 15, 2023, 9:40 PM IST

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੱਲੋਂ ਅੱਜ ਜਲੰਧਰ ਵਿਖੇ ਭਾਜਪਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਲੋਕ ਸਭਾ ਉਪ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 18 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਭਾਜਪਾ ਲੀਡਰਸ਼ਿਪ ਨੇ ਜਲੰਧਰ ਭਾਜਪਾ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

"ਕਾਂਗਰਸ, ਅਕਾਲੀ ਤੇ ਆਪ ਨੇ ਸਿਰਫ ਆਪਣੇ ਆਗੂਆਂ ਦਾ ਵਿਕਾਸ ਕੀਤਾ" : ਇਸ ਮੌਕੇ ਸੰਬੋਧਨ ਕਰਦਿਆਂ ਵਿਜੇ ਰੂਪਾਨੀ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਹੁਣ ਤੱਕ ਸਿਰਫ਼ ਆਪਣੇ ਆਗੂਆਂ ਦਾ ਹੀ ਵਿਕਾਸ ਕੀਤਾ ਹੈ। ਇਸ ਦੀਆਂ ਕਈ ਸਪੱਸ਼ਟ ਉਦਾਹਰਣਾਂ ਲੋਕਾਂ ਦੇ ਸਾਹਮਣੇ ਆ ਚੁੱਕੀਆਂ ਹਨ ਅਤੇ ਇਨ੍ਹਾਂ ਦੇ ਕਈ ਦਿੱਗਜ ਆਗੂ ਅੱਜ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਹਨ ਜਾਂ ਸਲਾਖਾਂ ਪਿੱਛੇ ਚਲੇ ਗਏ ਹਨ, ਪਰ ਭਾਰਤੀ ਜਨਤਾ ਪਾਰਟੀ ਜਲੰਧਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇੰਦਰ ਇਕਬਾਲ ਸਿੰਘ ਅਟਵਾਲ 18 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਵਾਸੀਆਂ ਨੇ ਬਹੁਤ ਦੁੱਖ ਝੱਲੇ : ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ ਅਤੇ ਹੁਣ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੈ, ਰੋਜ਼ਾਨਾ ਵਾਪਰ ਰਹੀਆਂ ਕਤਲਾਂ, ਡਕੈਤੀਆਂ, ਜਬਰ-ਜ਼ਨਾਹ, ਲੁੱਟ-ਖੋਹ ਆਦਿ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੁਰਾਣੇ ਯੂਪੀ ਅਤੇ ਬਿਹਾਰ ਵਰਗਾ ਬਣਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਇਹ ਵੀ ਪੜ੍ਹੋ : ਆਪ ਨੇ ਕੀਤੀ ਪ੍ਰੈਸ ਕਾਨਫੰਰਸ, ਕਿਹਾ- ਚੰਨੀ ਨੇ ਝੂਠੇ ਤੱਥ ਕੀਤੇ ਪੇਸ਼

ਪੰਜਾਬ ਵਿਚ ਵਿਗੜੀ ਕਾਨੂੰਨ ਦੀ ਸਥਿਤੀ : ਵਿਜੇ ਰੂਪਾਨੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਕਾਨੂੰਨ ਵਿਵਸਥਾ ਤੋਂ ਬਿਨਾਂ ਸੂਬੇ ਵਿੱਚ ਵਿਕਾਸ ਸੰਭਵ ਨਹੀਂ ਹੈ। ਪਤਾ ਲੱਗਾ ਹੈ ਕਿ ਜੇਕਰ ਜੋ ਵੀ ਪੰਜਾਬ ਵਿੱਚ ਨਿਵੇਸ਼ ਕਰਾਂਗੇ ਤਾਂ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਕਾਲਾਂ ਵੀ ਆਉਣੀਆਂ ਸ਼ੁਰੂ ਹੋ ਜਾਣਗੀਆਂ। ਕਿਉਂਕਿ ਅੱਜ ਸੂਬੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀ ਕੋਈ ਸੁਣਨ ਵਾਲਾ ਨਹੀਂ ਹੈ, ਜਿਸ ਕਾਰਨ ਵਪਾਰੀਆਂ ਵਿੱਚ ਭਾਰੀ ਚਿੰਤਾ ਹੈ। ਰੂਪਾਨੀ ਨੇ ਕਿਹਾ ਕਿ ਲੋਕਾਂ ਵਿੱਚ ਗੁੱਸੇ ਦੀ ਲਹਿਰ ਹੈ ਅਤੇ ਉਹ ‘ਆਪ’ ਸਰਕਾਰ ਦੇ ਇਨ੍ਹਾਂ ਝੂਠੇ ਅਤੇ ਧੋਖੇਬਾਜ਼ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਲੋਕ ਹੁਣ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਜੋ ਵੀ ਕਹਿੰਦੀ ਹੈ, ਕਰਦੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਪੇਸ਼ੀ ਦੌਰਾਨ ਦਿੱਲੀ ਵਿੱਚ ਰਹਿਣਗੇ ਪੰਜਾਬ ਦੇ ਸੀਐਮ ਮਾਨ, ਕਿਹਾ-ਚੱਟਾਨ ਵਾਂਗ ਖੜ੍ਹੇ ਹਾਂ ਨਾਲ

ਭ੍ਰਿਸ਼ਟਾਚਾਰੀਆਂ ਨਾਲ ਭਰੀ ਆਮ ਆਦਮੀ ਪਾਰਟੀ : ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਅਤੇ ਭ੍ਰਿਸ਼ਟਾਚਾਰੀਆਂ ਨਾਲ ਭਰੀ ਹੋਈ ਹੈ। ਜੇਕਰ ਇਹ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਂਦੇ ਹਨ ਤਾਂ ਇਹ ਕਾਨੂੰਨੀ ਪ੍ਰਕਿਰਿਆ ਬਣ ਜਾਂਦੀ ਹੈ ਅਤੇ ਜੇਕਰ ਸੀਬੀਆਈ ਕੇਜਰੀਵਾਲ ਨੂੰ ਜਾਂਚ ਲਈ ਬੁਲਾਉਂਦੀ ਹੈ ਤਾਂ ਇਹ ਭਾਰਤੀ ਜਨਤਾ ਪਾਰਟੀ ਦੀ ਸਾਜ਼ਿਸ਼ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਨਤਾ ਨੂੰ ਮੂਰਖ ਬਣਾਉਣ ਦਾ ਕੰਮ ਕਰਦੀ ਹੈ, ਜਦਕਿ ਇਸ ਦੀ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਮਾਰਟ ਸਿਟੀ ਤਹਿਤ ਕੇਂਦਰ ਦੀ ਮੋਦੀ ਸਰਕਾਰ ਨੂੰ 900 ਕਰੋੜ ਰੁਪਏ ਭੇਜੇ ਗਏ ਸਨ, ਜਿਸ ਵਿੱਚ ਘਪਲਾ ਹੋਇਆ ਹੈ ਅਤੇ ਕੇਂਦਰ ਸਰਕਾਰ ਇਸ ਦੀ ਜਾਂਚ ਕਰਵਾਉਣਾ ਚਾਹੁੰਦੀ ਹੈ, ਪਰ ਪੰਜਾਬ ਸਰਕਾਰ ਇਸ ਵਿੱਚ ਅੜਿੱਕੇ ਡਾਹ ਰਹੀ ਹੈ। ਇਸ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.