ਜਲੰਧਰ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਅਤੇ ਸੂਬੇ ਦੇ ਵੱਖ ਵੱਖ ਥਾਵਾਂ ਤੇ ਬਹਿ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨਾਂ ਵੱਲੋਂ ਮਨਾਇਆ ਜਾ ਰਿਹਾ ਕਾਲਾ ਦਿਵਸ
ਫਿਲੌਰ ਦੇ ਲਾਡੋਵਾਲ ਟੋਲ ਪਲਾਜੇ ਵਿਖੇ ਕਿਸਾਨ ਮੋਰਚੇ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਇੱਥੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਕਾਲੀਆਂ ਝੰਡੀਆਂ ਦੇ ਰਹੇ ਹਨ ਤਾਂ ਜੋ ਕਿ ਉਹ ਇਨ੍ਹਾਂ ਝੰਡਿਆਂ ਨੂੰ ਆਪਣੀ ਗੱਡੀਆਂ ਵਿੱਚ ਲਗਾ ਕੇ ਖੇਤੀਬਾੜੀ ਕਾਨੂੰਨ ਦੇ ਵਿਰੋਧ ਚ ਕਾਲਾ ਦਿਵਸ ਮਨਾਉਣ।
ਇਹ ਵੀ ਪੜੋ: ਬਜਟ ਪੇਸ਼ ਹੋਣ ਤੋਂ ਪਹਿਲਾਂ ਨੌਜਵਾਨਾਂ ਨੂੰ ਸਰਕਾਰ ਤੋਂ ਇਹ ਹੈ ਉਮੀਦ...
ਸੰਘਰਸ਼ ਰਹੇਗਾ ਲਗਾਤਾਰ ਜਾਰੀ
ਇਸ ਸਬੰਧ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ 12 ਮਾਰਚ ਨੂੰ ਵਿਸ਼ਾਲ ਰੈਲੀ ਹੋ ਰਹੀ ਹੈ ਉਸ ਵਿਚ ਉਨ੍ਹਾਂ ਦਾ ਕੋਈ ਵੀ ਸਬੰਧ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਹੁਣ ਰੈਲੀਆਂ ਕਰਨੀਆਂ ਬੰਦ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਉਹ ਆਉਣ ਵਾਲੇ ਸਮੇਂ ਚ ਸੰਘਰਸ਼ ਉਸ ਮੁਕਾਮ ਤੱਕ ਲੈ ਕੇ ਜਾਣਗੇ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨੇ ਹੀ ਪੈਣਗੇ।