ETV Bharat / state

ਜਲੰਧਰ: 120 ਫੁੱਟੀ ਰੋਡ 'ਤੇ ਕਾਰ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼ - ਏਐਸਆਈ ਨਿਰਮਲ ਸਿੰਘ

ਜਲੰਧਰ ਦੇ 120 ਫੁੱਟੀ ਰੋਡ ਦੇ ਪੈਟਰੋਲ ਪੰਪ ਕੋਲ ਇੱਕ ਕਾਰ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਨੂੰ ਮੌਤ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਫ਼ੋਟੋ
ਫ਼ੋਟੋ
author img

By

Published : Sep 6, 2020, 7:59 PM IST

ਜਲੰਧਰ: ਸ਼ਹਿਰ ਦੇ 120 ਫੁੱਟੀ ਰੋਡ ਦੇ ਪੈਟਰੋਲ ਪੰਪ ਕੋਲ ਇੱਕ ਕਾਰ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਵੀਡੀਓ

ਏਐਸਆਈ ਨਿਰਮਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 120 ਫੁੱਟੀ ਰੋਡ ਉੱਤੇ ਇੱਕ ਕਾਰ ਵਿੱਚ ਖੂਨ ਨਾਲ ਭਰੀ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਲਾਸ਼ ਈਸ਼ਵਰ ਕਾਲੋਨੀ ਦੇ ਵਸਨੀਕ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਸੈਂਟਰੋ ਕਾਰ ਵਿੱਚੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਭਿੱਖੀਵਿੰਡ 'ਚ ਜ਼ਹਿਰੀਲੀ ਦਵਾਈ ਖਾ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਮਹਿਲਾ ਕਾਂਸਟੇਬਲ 'ਤੇ ਲਾਏ ਦੋਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.