ਜਲੰਧਰ: ਪੰਜਾਬ ਸਰਕਾਰ ਦੀ ਤਰਫੋਂ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਲੋਕਾਂ ਨੂੰ ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸ਼ੁਰੂ ਹੋ ਗਿਆ ਹੈ। ਇਸੇ ਸਬੰਧ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਲੰਧਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਕ (Cabinet Minister Meet Hayer In jalandhar) ਆਈਸਕ੍ਰੀਮ ਦੀ ਦੁਕਾਨ ਦਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਬੋਰਡ ਵੀ ਪੰਜਾਬੀ ਵਿੱਚ ਲਾਇਆ ਗਿਆ।
ਪੰਜਾਬੀ ਭਾਸ਼ਾ 'ਚ ਸਖ਼ਤੀ ਨਾਲ ਬੋਰਡ ਲਗਾਏ ਜਾਣਗੇ: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹੁਣ ਲੋਕਾਂ ਨੇ ਬੋਰਡ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਜੋ ਅਜਿਹਾ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਕੁਝ ਸਮੇਂ ਬਾਅਦ ਕਾਰਵਾਈ (installing Punjabi board In Jalandhar) ਕੀਤੀ ਜਾਵੇਗੀ।
ਮੀਤ ਹੇਅਰ ਨੇ ਕੀਤਾ ਟਵੀਟ, ਜਤਾਈ ਖੁਸ਼ੀ: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆ ਲਿਖਿਆ ਕਿ, 'ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ ਸਰਕਾਰੀ/ਪ੍ਰਾਈਵੇਟ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਉੱਤੇ ਅੱਜ ਜਲੰਧਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਪੰਜਾਬੀ ਭਾਸ਼ਾ ਵਿੱਚ ਲਿਖੇ ਬੋਰਡ ਲਗਾਏ ਗਏ। ਆਓ ਸਾਰੇ ਇਸ ਮੁਹਿੰਮ ਦਾ ਹਿੱਸਾ ਬਣੀਏ।'
-
ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ ਸਰਕਾਰੀ/ਪ੍ਰਾਈਵੇਟ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਉੱਤੇ ਅੱਜ ਜਲੰਧਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਪੰਜਾਬੀ ਭਾਸ਼ਾ ਵਿੱਚ ਲਿਖੇ ਬੋਰਡ ਲਗਾਏ ਗਏ। ਆਓ ਸਾਰੇ ਇਸ ਮੁਹਿੰਮ ਦਾ ਹਿੱਸਾ ਬਣੀਏ। pic.twitter.com/Wqwf8Fxm2o
— Gurmeet Singh Meet Hayer (@meet_hayer) January 3, 2023 " class="align-text-top noRightClick twitterSection" data="
">ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ ਸਰਕਾਰੀ/ਪ੍ਰਾਈਵੇਟ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਉੱਤੇ ਅੱਜ ਜਲੰਧਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਪੰਜਾਬੀ ਭਾਸ਼ਾ ਵਿੱਚ ਲਿਖੇ ਬੋਰਡ ਲਗਾਏ ਗਏ। ਆਓ ਸਾਰੇ ਇਸ ਮੁਹਿੰਮ ਦਾ ਹਿੱਸਾ ਬਣੀਏ। pic.twitter.com/Wqwf8Fxm2o
— Gurmeet Singh Meet Hayer (@meet_hayer) January 3, 2023ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ ਸਰਕਾਰੀ/ਪ੍ਰਾਈਵੇਟ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਉੱਤੇ ਅੱਜ ਜਲੰਧਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਪੰਜਾਬੀ ਭਾਸ਼ਾ ਵਿੱਚ ਲਿਖੇ ਬੋਰਡ ਲਗਾਏ ਗਏ। ਆਓ ਸਾਰੇ ਇਸ ਮੁਹਿੰਮ ਦਾ ਹਿੱਸਾ ਬਣੀਏ। pic.twitter.com/Wqwf8Fxm2o
— Gurmeet Singh Meet Hayer (@meet_hayer) January 3, 2023
SYL ਮੁੱਦੇ 'ਤੇ ਹੋਣ ਵਾਲੀ ਮੀਟਿੰਗ ਬਾਰੇ: ਮੀਤ ਹੇਅਰ ਨੇ ਕਿਹਾ ਕਿ ਇਸ ਮਾਮਲੇ 'ਤੇ ਦੋਵੇਂ ਮੁੱਖ ਮੰਤਰੀ ਪਹਿਲਾਂ ਹੀ ਮਿਲ ਚੁੱਕੇ ਹਨ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਕਿ ਦਰਿਆਵਾਂ ਦੀ ਪਹਿਲਾਂ ਹੀ ਸਹੀ ਵੰਡ ਹੋ ਚੁੱਕੀ ਹੈ, ਇਸ ਲਈ (SYL Issue Punjab Haryana) ਪੰਜਾਬ ਕੋਲ ਹਰਿਆਣਾ ਨੂੰ ਦੇਣਾ ਹੈ ਜਾਂ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਸਭ ਤੋਂ ਪਹਿਲਾਂ ਸਾਰੇ ਸਰਕਾਰੀ ਵਿਭਾਗਾਂ ਵਿੱਚ ਪੰਜਾਬੀ ਨੂੰ ਮਹੱਤਵ ਦਿੱਤਾ ਜਾਵੇਗਾ, ਅਤੇ ਸਾਰੇ ਵਿਭਾਗਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ ਤੇ ਬਾਕੀ ਭਾਸ਼ਾਵਾਂ ਦੂਜੇ ਨੰਬਰ 'ਤੇ ਲਿਖੀਆਂ ਜਾ ਸਕਦੀਆਂ ਹਨ, ਪਰ ਪੰਜਾਬੀ ਨੂੰ ਪਹਿਲੇ ਨੰਬਰ ਉੱਤੇ ਲਿਖਣਾ ਜ਼ਰੂਰੀ (Punjabi language on the first number) ਹੈ, ਸਰਕਾਰ ਨੇ ਲਿਖਤੀ ਪੱਤਰ ਜਾਰੀ ਕਰਕੇ ਕਿਹਾ ਹੈ ਕਿ 21 ਫ਼ਰਵਰੀ 2023 ਤੱਕ ਹਰ ਕੋਈ ਇਸ ਪੱਤਰ ਦੀ ਪਾਲਣਾ ਕਰੇ, ਨਹੀਂ ਤਾਂ ਅਧੀਨ ਪੰਜਾਬ ਰਾਜ ਭਾਸ਼ਾ ਐਕਟ 2008 (State Language Act 2008) ਅਤੇ 2021 ਤਹਿਤ ਸਾਰੇ ਵਿਭਾਗਾਂ ਨੂੰ ਜੁਰਮਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸੰਸਦ ਸੈਸ਼ਨ 2023: 31 ਜਨਵਰੀ ਤੋਂ ਹੋਵੇਗਾ ਸ਼ੁਰੂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ