ETV Bharat / state

ਪ੍ਰਵਾਸੀ ਪੰਜਾਬੀਆਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਮਿਲਣੀ, ਕਿਹਾ-ਪ੍ਰਵਾਸੀ ਪੰਜਾਬੀਆਂ ਦੀ ਦੀ ਮਦਦ ਕਰੇਗੀ ਸਰਕਾਰ - ਸ਼ਿਕਾਇਤਾਂ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ (Program to meet with expatriate Punjabis) ਨਾਲ ਮਿਲਣੀ ਪ੍ਰੋਗਰਾਮ ਦੀ ਜਲੰਧਰ ਤੋਂ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਧਾਲੀਵਾਲ (NRI Affairs Minister Kuldeep Dhaliwal) ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਲਈ ਨਵੇਂ ਸਾਲ ’ਚ ਵਿਸ਼ੇਸ਼ ਨੀਤੀ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਕੋਲ ਬਹੁਤ ਜਲਦ ਪਹੁੰਚ ਕੀਤੀ ਜਾਵੇਗੀ ।

Cabinet Minister Kuldeep Dhaliwal met NRIs in Jalandhar
ਪ੍ਰਵਾਸੀ ਪੰਜਾਬੀਆਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਮਿਲਣੀ,ਕਿਹਾ ਪ੍ਰਵਾਸੀ ਪੰਜਾਬੀਆਂ ਦੀ ਮਦਦ ਲਈ ਸਰਕਾਰ ਵਚਨਬੱਧ
author img

By

Published : Dec 17, 2022, 4:28 PM IST

ਜਲੰਧਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ(NRI Affairs Minister Kuldeep Dhaliwal) ਨੇ ਅੱਜ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਪ੍ਰੋਗਰਾਮ ਦੇ ਤਹਿਤ ਐਨ ਆਰ ਆਈ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ.ਪੰਜਾਬੀਆਂ ਦੀ ਸਹੂਲਤ ਲਈ ਨਵੇਂ ਸਾਲ ਵਿੱਚ ਵਿਸ਼ੇਸ਼ ਪਾਲਿਸੀ ਲਿਆਂਦੀ (A special policy is being brought) ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਪੱਖੀ ਵਿਕਾਸ ਵਿੱਚ ਉਨਾਂ ਨੂੰ ਸਰਗਰਮ ਭਾਈਵਾਲ ਬਣਾਇਆ ਜਾ ਸਕੇ।

ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ (The issue of migrant Punjabis) ਨੂੰ ਪੂਰੀ ਗੰਭੀਰਤਾ ਨਾਲ ਲੈ ਕੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਅੱਜ ਇਸ ਦਿਸ਼ਾ ਵਿੱਚ ਇਕ ਵੱਡਾ ਕਦਮ ਪੁੱਟਿਆ ਗਿਆ ਹੈ ਭਵਿੱਖ ਵਿੱਚ ਜਿਸ ਦੇ ਸਾਰਥਕ ਅਤੇ ਉਸਾਰੂ ਸਿੱਟੇ ਨਿਕਲਣਗੇ। ਪ੍ਰਵਾਸੀ ਪੰਜਾਬੀਆਂ ਵਲੋਂ ਇਸ ਉਪਰਾਲੇ ਪ੍ਰਤੀ ਦਿਖਾਏ ਉਤਸ਼ਾਹ ਉੱਤੇ ਖੁਸ਼ੀ ਜਾਹਿਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਪੰਜਾਬੀਆਂ ਨਾਲ ਸਮੇਂ-ਸਮੇਂ ਸਿਰ ਸਲਾਹ ਮਸ਼ਵਰਾ ਕਰਕੇ ਵਿਦੇਸ਼ਾਂ ਵਿੱਚ ਉਨ੍ਹਾਂ ਨੂੰ ਵੀਜ਼ਾ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵਿਚਾਰਿਆ ਜਾਵੇਗਾ ।

ਐਨ.ਆਰ.ਆਈ.ਪੰਜਾਬੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ (Support of expatriate Punjabis) ਦੇ ਨਾਲ ਸੂਬੇ ਅੰਦਰ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ: ਪ੍ਰਵਾਸੀ ਪੰਜਾਬੀਆਂ ਦੇ ਕੋਰਟ ਕੇਸਾਂ ਦੀ ਸੁਣਵਾਈ (Hearing of court cases of migrant Punjabis) ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਕਾਨੂੰਨੀ ਸਹਾਇਤਾ ਲਈ ਟੀਮਾਂ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਉਨ੍ਹਾਂ ਨੂੰ ਸਮੇਂ-ਸਮੇਂ ਸਿਰ ਲੋੜੀਂਦੀ ਜਾਣਕਾਰੀ ਅਤੇ ਦਿਸ਼ਾ ਬਾਰੇ ਦੱਸ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ (Special fast track courts) ਸਥਾਪਿਤ ਕਰਨ ਲਈ ਪੂਰੀ ਚਾਰਾਜੋਈ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਲਾਸਟ ਰਾਇਡ ਥਾਰ ਪਹੁੰਚੀ ਮੂਸਾ ਹਵੇਲੀ

ਈ ਵੀਜ਼ਾ ਦੀ ਸਹੂਲਤ: ਪੰਜਾਬ ਤੋਂ ਕੇਨੈਡਾ ਨੂੰ ਫਲਾਈਟਾਂ ਸ਼ੁਰੂ ਕਰਨ ਅਤੇ ਈ-ਵੀਜ਼ਾ ਦੀ ਸਹੂਲਤ ਵਿੱਚ ਪ੍ਰਵਾਸੀ ਪੰਜਾਬੀਆਂ ਨੂੰ ਪੇਸ਼ ਦਿੱਕਤਾਂ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਜਲਦ ਹੀ ਇਹ ਦੋਵੇਂ ਮਸਲੇ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ (Adequate redressal of complaints) ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈ.ਪੰਜਾਬੀਆਂ ਵਲੋਂ ਆਪੋ-ਆਪਣੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਕਾਸ ਅਤੇ ਸਮਾਜਿਕ ਕੰਮਾਂ ਵਿੱਚ ਪੂਰੀ ਸਰਗਰਮੀ ਨਾਲ ਬਣਦਾ ਸਹਿਯੋਗ ਕਰੇਗੀ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਮਨਜ਼ੂਰੀਆਂ ਨਾਲੋ-ਨਾਲ ਮਿਲਣਗੀਆਂ।

ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਐਨ.ਆਰ.ਆਈ.ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਤੋਂ ਆਏ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਹਰ ਇਕ ਐਨ.ਆਰ.ਆਈ ਦੇ ਮਾਮਲੇ ਦੀ ਨਿੱਜੀ ਤੌਰ ’ਤੇ ਸੁਣਵਾਈ ਕਰਨ ਉਪਰੰਤ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.