ETV Bharat / state

ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕੈਪਟਨ ‘ਤੇ ਵੱਡਾ ਵਾਰ ! - ਪਰਗਟ ਸਿੰਘ

ਜਲੰਧਰ ਦੀ ਦਾਣਾ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਦਾ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪਹਿਲਾਂ ਹੀ ਕਹਿੰਦੇ ਹੁੰਦੇ ਸਨ ਕਿ ਉਹ ਭਾਜਪਾ ਤੇ ਅਕਾਲੀ ਦਲ ਨਾਲ ਮਿਲੇ ਹੋਏ ਹਨ ਪਰ ਉਸ ਸਮੇਂ ਉਨ੍ਹਾਂ ਦਾ ਸਾਥੀ ਨਹੀਂ ਮੰਨਦੇ ਸਨ।

ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕੈਪਟਨ ‘ਤੇ ਵੱਡਾ ਬਿਆਨ

author img

By

Published : Oct 3, 2021, 4:15 PM IST

ਜਲੰਧਰ: ਪੰਜਾਬ ਵਿਚ ਰਸਮੀ ਤੌਰ ‘ਤੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ। ਜਲੰਧਰ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਨੇ ਇਸ ਦੀ ਸ਼ੁਰੂਆਤ ਕੀਤੀ ਅਤੇ ਦਾਣਾ ਮੰਡੀ ਵਿਖੇ ਜਾ ਕੇ ਖੁਦ ਇਸ ਦੀ ਖਰੀਦ ਦਾ ਪੂਰਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਸਲੇ ਨੂੰ ਲੈ ਕੇ ਮਿਲੇ ਸੀ ਅਤੇ ਹੁਣ ਇਸਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਵੀ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕੈਪਟਨ ‘ਤੇ ਵੱਡਾ ਬਿਆਨ

ਉੱਧਰ ਇੱਕ ਸਰਕਾਰੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਬੇਟੇ ਦੇ ਸ਼ਾਮਿਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਹ ਕੋਈ ਐਸਾ ਵੱਡਾ ਮਸਲਾ ਨਹੀਂ ਹੈ ਅਚਾਨਕ ਕਿਸੇ ਨੂੰ ਮਿਲਣ ਜਾਣ ‘ਤੇ ਇਹ ਤਸਵੀਰ ਖਿੱਚੀ ਗਈ ਹੈ ਜਿਸ ਨੂੰ ਤੂਲ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਟਵੀਟ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਹਾਈ ਕਮਾਨ ਨੇ ਇੱਕ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਖੁਦ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਜਲਦੀ ਨਿਕਲ ਜਾਏਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਲੋਂ ਨਵੀਂ ਪਾਰਟੀ ਬਣਾਉਣ ਦੀ ਚਰਚਾ ‘ਤੇ ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਵੀ ਆਪਣੀ ਪਾਰਟੀ ਬਣਾ ਕੇ ਦੇਖ ਲੈਣ। ਉਨ੍ਹਾਂ ਕਿਹਾ ਕਿ ਉਹ ਤਾਂ ਸ਼ੁਰੂ ਤੋਂ ਹੀ ਕਹਿੰਦੇ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਭਾਜਪਾ ਅਤੇ ਅਕਾਲੀ ਦਲ ਨਾਲ ਰਲੇ ਹੋਏ ਹਨ ਪਰ ਉਨ੍ਹਾਂ ਦੇ ਸਾਥੀ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਸਭ ਹੋਣ ਤੋਂ ਬਾਅਦ ਸਭ ਇਸ ਗੱਲ ਨੂੰ ਮੰਨ ਰਹੇ ਹਨ।

ਇਹ ਵੀ ਪੜ੍ਹੋ:ਕੈਪਟਨ ਨੇ ਸੁਰਜੇਵਾਲਾ ਦੇ ਬਿਆਨ ਨੂੰ ਕਾਂਗਰਸ ਦੀ ਕਮੇਡੀ ਦੱਸਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.