ਜਲੰਧਰ: ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਸੂਬੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਂ ਕੀਤਾ।
ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਤੇ ਨਾਲ ਹੀ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਚਰਨਜੀਤ ਸਿੰਘ ਚੰਨੀ ਨੂੰ ਰੋਪੜ ਵਿਖੇ ਤੇ ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਵਿਖੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦਾ ਜ਼ਿੰਮਾ ਸੌਪਿਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ ਨੂੰ ਬਿਜਲੀ ਮੁੜ ਤੋਂ ਚਾਲੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ IAS ਅਤੇ IPS ਅਫ਼ਸਰ
ਪੰਜਾਬ ਕਾਡਰ ਦੇ ਸਾਰੇ ਆਈਏਐੱਸ ਅਫ਼ਸਰਾਂ ਨੇ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਆਪਣੀ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਬੇ ਦੇ ਆਈਪੀਐਸ ਅਫ਼ਸਰਾਂ ਨੇ ਵੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਫ਼ੈਸਲਾ ਲਿਆ ਹੈ।
ਹੜ੍ਹ ਪ੍ਰਭਾਵਤ ਇਲਾਕਿਆਂ ਲਈ ਕੈਪਟਨ ਸਰਕਾਰ ਨੇ 100 ਕਰੌੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਹੜ੍ਹ ਕਾਰਨ ਪੰਜਾਬਭਰ 'ਚ 1700 ਕਰੋੜ ਦਾ ਨੁਕਸਾਨ ਹੋ ਗਿਆ ਹੈ, ਜੋਂ ਕਿ ਵੱਧ ਵੀ ਸਕਦਾ ਹੈ। ਅਮਰਿੰਦਰ ਸਿੰਘ ਨੇ ਪ੍ਰਧਾ ਨਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ 1000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ ਹੈ।