ਜਲੰਧਰ: ਜ਼ਿਲ੍ਹੇ ਦੇ ਭੋਗਪੁਰ ਥਾਣੇ ਵਿੱਚ ਸਾਬਕਾ SSP ਵਲੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਗਿਰੋਹ ਦੇ ਇੱਕ ਮੈਂਬਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਿਕ ਸੇਵਾ ਮੁਕਤ ਪੁਲਿਸ ਕਮਾਂਡੈਂਟ ਹਰਵਿੰਦਰ ਸਿੰਘ ਡੱਲੀ ਪੀ.ਪੀ.ਐਸ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਜਾਨੋਂ ਮਾਰਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਵਿਦੇਸ਼ ਵਿੱਚ ਰਹਿ ਰਹੇ ਮੈਂਬਰ ਦੀ ਪੁਲਿਸ ਨੇ ਪਹਿਚਾਣ ਕਰਕੇ ਉਸ ਵਿਰੁੱਧ ਥਾਣਾ ਭੋਗਪੁਰ ਵਿੱਚ ਮੁਕਦਮਾ ਦਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਗਿਰੋਹ ਦੇ ਬਾਕੀ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਕਦਮ ਚੁੱਕ ਰਹੀ ਹੈ। (Jalandhar Crime News)
ਸਾਬਕਾ ਐੱਸਐੱਸਪੀ ਅਤੇ ਪੁੱਤ ਨੂੰ ਧਮਕੀਆਂ: ਇਸ ਮੌਕੇ ਸੇਵਾਮੁਕਤ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਪੁਲਿਸ ਸਰਵਿਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰੀ ਸੇਵਾ ਦੌਰਾਨ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਸਨ। ਉਹਨਾਂ ਦੱਸਿਆ ਵਿਦੇਸ਼ ਵਿੱਚ ਰਹਿ ਰਹੇ ਅਣਪਛਾਤੇ ਵਿਅਕਤੀ ਦੇ ਮੋਬਾਇਲ ਫੋਨ ਤੋਂ ਉਹਨਾਂ ਨੂੰ ਅਤੇ ਉਹਨਾਂ ਦੇ ਜਲੰਧਰ ਵਿੱਚ ਕਾਰੋਬਾਰ ਕਰ ਰਹੇ ਬੇਟੇ ਚਰਨਪ੍ਰੀਤ ਸਿੰਘ ਮੌਂਟੀ ਅਤੇ ਉਸ ਦੇ ਮੈਨੇਜਰ ਬੰਟੂ ਕੁਮਾਰ ਨੂੰ ਧਮਕੀਆਂ ਮਿਲ ਰਹੀਆਂ ਹਨ।
ਫੋਨ ਕਰਨ ਵਾਲੇ ਦੀ ਹੋਈ ਪਛਾਣ: ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਵਲੋਂ ਵਾਰ-ਵਾਰ ਫੋਨ ਕਰਕੇ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤੋਂ ਸਾਰਾ ਪਰਿਵਾਰ ਬਹੁਤ ਪਰੇਸ਼ਾਨ ਹੈ। ਸੇਵਾਮੁਕਤ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ ਨੇ ਦੱਸਿਆ ਕਿ ਉਹਨਾਂ ਨੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਜਲੰਧਰ ਵਿੱਚ ਦਰਖਾਸਤ ਦਿੱਤੀ ਸੀ। ਸਾਈਬਰ ਸੈੱਲ ਦੇ ਪੁਲਿਸ ਅਧਿਕਾਰੀਆਂ ਨੇ ਮੋਬਾਇਲ ਫੋਨ ਕਾਲਾਂ ਦਾ ਨਿੱਰੀਖਣ ਕਰਕੇ ਫਿਰੌਤੀ ਮੰਗਣ ਵਾਲੇ ਅਤੇ ਪਰਿਵਾਰਕ ਮੈਂਬਰਾਂ ਨੂੰ ਧਮਕੀ ਦੇਣ ਵਾਲੇ ਗਿਰੋਹ ਦੇ ਇੱਕ ਮੈਂਬਰ ਹਰਪ੍ਰੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਡੱਲੀ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਹਾਲ ਵਾਸੀ ਯੂ ਐਸ ਏ ਦੀ ਪਛਾਣ ਕਰ ਲਈ ਹੈ।
- Asian Games: ਏਸ਼ੀਆਈ ਖੇਡਾਂ 'ਚ ਭਾਰਤੀ ਹਾਕੀ ਟੀਮ ਦੀ ਬੱਲੇ-ਬੱਲੇ, ਖਿਡਾਰੀ ਸ਼ਮਸ਼ੇਰ ਦੇ ਪਰਿਵਾਰ ਨੇ ਲੱਡੂ ਵੰਡ ਮਨਾਈ ਖੁਸ਼ੀ
- Asian Games: ਧੀ ਨੇ ਆਪਣੀ ਮਾਂ ਦਾ ਰਿਕਾਰਡ ਤੋੜ ਕੇ ਏਸ਼ੀਆਈ ਖੇਡਾਂ 'ਚ ਜਿੱਤੇ ਦੋ ਚਾਂਦੀ ਦੇ ਮੈਡਲ, ETV ਭਾਰਤ ਨਾਲ ਕੀਤੀ ਫੋਨ 'ਤੇ ਗੱਲ
- Jasmine Sandlas: ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗਾਇਕਾ ਜੈਸਮੀਨ ਸੈਂਡਲਾਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
ਮਾਮਲਾ ਦਰਜ ਕਰਕੇ ਜਾਂਚ ਸ਼ੁਰੂ: ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸਾਈਬਰ ਸੈੱਲ ਨੇ ਡੀ.ਏ ਲੀਗਲ ਦੀ ਸਿਫਾਰਸ਼ 'ਤੇ ਹਰਪ੍ਰੀਤ ਸਿੰਘ ਵਿਰੁੱਧ 387 ਆਈ.ਪੀ.ਸੀ ਅਧੀਨ ਥਾਣਾ ਭੋਗਪੁਰ ਵਿੱਚ ਮੁਕੱਦਮਾ ਦਰਜ ਕਰ ਦਿੱਤਾ ਹੈ। ਜਿਸ 'ਤੇ ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਸੇਵਾਮੁਕਤ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਹਰਪ੍ਰੀਤ ਸਿੰਘ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਹੁਣ ਪੁਲਿਸ ਇਹ ਵੀ ਪਤਾ ਲਗਾਵੇਗੀ ਕਿ ਹਰਪ੍ਰੀਤ ਸਿੰਘ ਦੇ ਪੰਜਾਬ ਅਤੇ ਵਿਦੇਸ਼ ਰਹਿੰਦੇ ਗਿਰੋਹ ਦੇ ਬਾਕੀ ਮੈਂਬਰ ਕੌਣ ਹਨ, ਜਿੰਨ੍ਹਾਂ ਬਾਰੇ ਤਫਤੀਸ਼ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇਗਾ।