ਜਲੰਧਰ: ਜ਼ਿਲ੍ਹਾ ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਡੇਰਾ ਮੁਖੀ ਬਾਬਾ ਰਾਮ ਰਹੀਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਬਾਬਾ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ 'ਤੇ ਸ਼੍ਰੀ ਰਵਿਦਾਸ ਮਹਾਰਾਜ ਅਤੇ ਕਬੀਰ ਮਹਾਰਾਜ ਖਿਲਾਫ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਰਾਮ ਰਹੀਮ ਉੱਤੇ ਟਾਈਗਰ ਫੋਰਸ ਮੁੱਕੀ ਦੀ ਸ਼ਿਕਾਇਤ ਤੋਂ ਬਾਅਦ ਬੇਅਦਬੀ ਦੀ ਧਾਰਾ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਬੇਅਦਬੀ ਦੀ ਧਾਰਾ: ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646 ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਰਾਮ ਰਹੀਮ ਦੇ ਵੱਲੋਂ ਇਕ ਸਤਿਸੰਗ ਗੁਰੂ ਰਵਿਦਾਸ ਅਤੇ ਸੰਤ ਕਬੀਰ ਮਹਾਰਾਜ ਜੀ ਇੱਤੇ ਕੀਤਾ ਗਿਆ ਜਿਸ ਦੇ ਵਿਚ ਕਿ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਬਾਬਾ ਰਾਮ ਰਹੀਮ ਵੱਲੋਂ ਮਨਘੜਤ ਅਪਣੇ ਹੀ ਸ਼ਬਦਾਂ ਵਿੱਚ ਕਥਾ ਸੁਣਾਈ ਗਈ ਜਿਸ ਦੀ ਇਹ ਕਰੜੇ ਸ਼ਬਦਾਂ ਦੇ ਵਿੱਚ ਨਿੰਦਾ ਕਰਦੇ ਹਨ। ਕਥਾ ਵਿੱਚ ਇਨ੍ਹਾਂ ਦੇ ਵੱਲੋਂ ਸੰਤ ਕਬੀਰ ਅਤੇ ਗੁਰੂ ਰਵਿਦਾਸ ਮਹਾਰਾਜ ਬਾਰੇ ਜੋ ਬੋਲਿਆ ਗਿਆ ਉਹ ਨਿੰਦਣਯੋਗ ਹੈ ਜਿਸ ਤੋਂ ਬਾਅਦ ਕਿ ਪੁਲਿਸ ਨੂੰ ਮਾਮਲਾ ਦਰਜ ਕਰਵਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਐਸਪੀ ਸਰਬਜੀਤ ਸਿੰਘ ਬਾਹੀਆ ਦੇ ਵੱਲੋਂ ਕਿਹਾ ਗਿਆ ਕਿ ਜਲੰਧਰ ਦਿਹਾਤੀ ਪੁਲਿਸ ਦੇ ਵੱਲੋਂ ਇਸ ਬਾਬਤ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲ੍ਹਣ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਸ਼ਿਕਾਇਤ ਦੇ ਅਧਾਰ ਉੱਤੇ ਬੇਅਦਬੀ ਦੀ ਧਾਰੀ ਦਰਜ ਕੀਤੀ ਗਈ ਹੈ।
ਜੇਲ੍ਹ ਬੰਦ ਹੈਰਾਮ ਰਹੀਮ: ਦੱਸ ਦੇਈਏ ਡੇਰਾ ਸੱਚਾ ਸੌਦਾ ਮੁਖੀ ਪਿਛਲੇ ਕਈ ਸਾਲਾਂ ਤੋਂ 2 ਸਾਧਵੀਆਂ ਦੇ ਬਲਾਤਾਕਾਰ ਮਾਮਲੇ ਵਿੱਚ ਜੇਲ੍ਹ ਕੱਟ ਰਿਹਾ ਹੈ। ਥੋੜ੍ਹੇ ਸਮੇਂ ਪਹਿਲਾਂ ਰਾਮ ਰਹੀਮ 40 ਦਿਨਾਂ ਦੀ ਪੈਰੋਲ ਉੱਤੇ ਬਾਹਰ ਆਇਆ ਪਰ ਉਸ ਨੇ ਭਾਰੀ ਸੁਰੱਖਿਆ ਦੇਅੰਦਰ ਰਹਿ ਕੇ ਜਿੱਥੇ ਆਪਣੇ ਪ੍ਰੇਮੀਆਂ ਨਾਲ ਰਾਬਤਾ ਕਾਇਮ ਕੀਤਾ ਉੱਥੇ ਹੀ ਬਾਪੂਸ਼ਾਹ ਮਸਤਾਨ ਦੀ ਬਰਸੀ ਮੌਕੇਆਨਲਾਈਨ ਸਾਰੀ ਸੰਗਤ ਨੂੰ ਦਰਸ਼ਨ ਦਿੱਤੇ ਸਨ। ਇਸ ਤੋਂ ਇਲਾਵਾ ਰਾਮ ਰਹੀਮ ਦੀ ਪੈਰੋਲ ਉੱਤੇ ਲਗਾਤਾਰ ਸਵਾਲ ਵੀ ਉੱਠੇ ਸਨ। ਦੱਸ ਦਈਏ ਸ਼੍ਰੋਮਣੀ ਕਮੇਟੀ ਨੇ ਕਿਹਾ ਸੀ ਕਿ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਅੱਜ ਤੱਕ ਇਕ ਦਿਨ ਲਈ ਪੈਰੋਲ ਨਹੀਂ ਮਿਲੀ ਅਤੇ ਸਰਕਾਰੀ ਸ਼ਹਿ ਉੱਤੇ ਬਲਾਤਾਕਾਰੀ ਸਾਲ ਵਿੱਚ ਦੋ-ਦੋ ਬਾਰ ਪੈਰੋਲ ਉੱਤੇ ਆ ਚੁੱਕੇ ਹਨ।
ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ 40 ਦਿਨ ਦੀ ਪੈਰੋਲ ਖ਼ਤਮ ਹੋਣ ਮਗਰੋਂ 4 ਮਾਰਚ ਨੂੰ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ। ਇਸ ਦੌਰਾਨ ਪੁਲਿਸ ਦੀ ਭਾਰੀ ਸੁਰੱਖਿਆ ਰਾਮ ਰਹੀਮ ਦੀ ਸੁਰੱਖਿਆ ਲਈ ਤਾਇਨਾਤ ਰਹੀ ਅਤੇ ਬੈਰੀਕੇਟ ਲਗਾ ਕੇ ਜੇਲ੍ਹ ਦੇ ਲਗਭਗ ਇਕ ਕਿਲੋਮੀਟਰ ਦੂਰ ਤੱਕ ਕਿਸੇ ਵੀ ਅਣਜਾਣ ਵਿਅਕਤੀ ਨੂੰ ਜੇਲ੍ਹ ਕੰਪਲੈਕਸ 'ਚ ਆਉਣ ਨਹੀਂ ਦਿੱਤਾ ਗਿਆ। ਰਾਮ ਰਹੀਮ ਨੂੰ ਹਰਿਆਣਾ ਪੁਲਿਸ ਲੈਣ ਲਈ ਉੱਤਰ ਪ੍ਰਦੇਸ਼ ਦੇਬਾਗਪਤ ਜ਼ਿਲ੍ਹੇ ਦੇਬਰਵਾਨਾ ਆਸ਼ਰਮ 'ਚ ਪਹੁੰਚੀ ਸੀ। ਸਖ਼ਤ ਸੁਰੱਖਿਆ ਵਿਚਾਲੇ ਰਹੀਮ ਰਹੀਮ ਦੀਆਂ ਗੱਡੀਆਂ ਦਾ ਕਾਫ਼ਲਾ ਸੁਨਾਰੀਆ ਜੇਲ੍ਹ ਪਹੁੰਚਿਆ।
ਪੈਰੋਲ ਉੱਤੇ ਸਫ਼ਾਈ: ਦੱਸ ਦਈਏ ਰਾਮ ਰਹੀਮ ਦੀ ਪੈਰੋਲ ਨੂੰ ਲੈਕੇ ਕਾਂਗਰਸ-ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸਵਾਲ ਚੁੱਕੇ ਗਏ ਨੇ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਲਗਾਤਾਰ ਮਿਲ ਰਹੀ ਪੈਰੋਲ ਦੱਸ ਰਹੀ ਹੈਕਿ ਉਨ੍ਹਾਂ ਦੇ ਉੱਤੇ ਸਿਆਸੀ ਲੋਕਾਂ ਦੀ ਸ਼ਹਿ ਹੈ ਜਿਸ ਕਰਕੇ ਗੰਭੀਰ ਜ਼ੁਲਮ ਕਰਨ ਦੇ ਬਾਵਜੂਦ ਉਸ ਨੂੰ ਲਗਾਤਾਰ ਪੈਰੋਲ ਮਿਲਦੀ ਜਾ ਰਹੀ ਹੈ। ਇਸ ਤੋਂ ਇਲਾਵਾ ਦੱਸ ਦਈਏ ਹਰਿਆਣਾ ਦੇ ਮੁੱਖ ਮੰਤਰੀ ਨੇ ਰਾਮ ਰਹੀਮ ਦੀ ਪੈਰੋਲ ਉੱਤੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਸਭ ਕੁੱਝ ਕਾਨੂੰਨ ਦੇ ਮੁਤਾਬਿਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab budget 2023: ਪੰਜਾਬ ਵਿਧਾਨ ਸਭਾ 'ਚ ਗੂੰਜਿਆਂ ਮੂਸੇਵਾਲਾ ਕਤਲਕਾਂਡ, ਕਾਂਗਰਸ ਨੇ ਮੁੱਦੇ 'ਤੇ ਵਧੀ ਤਲਖ਼ੀ ਮਗਰੋਂ ਕੀਤਾ ਵਾਕਆਊਟ