ਜਲੰਧਰ : ਸ਼ਹਿਰ ਵਿੱਚ ਠੱਗੀ, ਚੋਰੀ ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਠੱਗ ਅਤੇ ਚੋਰੀ ਕਰਨ ਵਾਲਿਆਂ ਨੂੰ ਪੁਲਿਸ ਅਤੇ ਕਨੂੰਨ ਦਾ ਕੋਈ ਵੀ ਡਰ ਨਹੀਂ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਵਿਚ ਦੇਖਣ ਨੂੰ ਮਿਲਿਆ ਹੈ, ਇਥੇ ਇਕ ਬਜ਼ੁਰਗ ਵਿਅਕਤੀ ਆਪਣੇ ਖਾਤੇ ਵਿਚ ਚਾਰ ਲੱਖ ਰੁਪਿਆ ਜਮ੍ਹਾਂ ਕਰਵਾਉਣ ਆਇਆ ਤਾਂ ਉਸ ਦੇ ਕੋਲੋਂ 4 ਲੱਖ ਰੁਪਿਆ ਠੱਗ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਪੈਸੇ ਜਮ੍ਹਾਂ ਕਰਵਾਉਣ ਦੇ ਬਹਾਨੇ ਮਾਰੀ ਠੱਗੀ : ਜਾਣਕਾਰੀ ਅਨੁਸਾਰ ਕੰਪਨੀ ਬਾਗ ਚੌਕ ਨਜ਼ਦੀਕ ਇਲਾਹਾਬਾਦ ਬੈਂਕ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚਾਰ ਲੱਖ ਰੁਪਏ ਜਮ੍ਹਾਂ ਕਰਵਾਉਣ ਆਏ ਬਜ਼ੁਰਗ ਵਿਅਕਤੀ ਵੱਲੋਂ ਇਕ ਵਿਅਕਤੀ ਪੈਸੇ ਜਮ੍ਹਾਂ ਕਰਵਾਉਣ ਦੇ ਬਹਾਨੇ ਉਨ੍ਹਾਂ ਤੋਂ ਚਾਰ ਲੱਖ ਰੁਪਏ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਸ ਮੌਕੇ ਉਤੇ ਪੁੱਜੀ ਅਤੇ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਬੈਂਕ ਵਿੱਚ ਲੱਗੇ ਸੀਸੀਟੀਵੀ ਫੁਟੇਜਜ਼ ਖੰਘਾਲੀਆਂ ਜਾ ਰਹੀਆਂ ਹਨ ਤਾਂ ਜੋ ਆਰੋਪੀ ਦੀ ਪਛਾਣ ਹੋ ਸਕੇ।
ਇਹ ਵੀ ਪੜ੍ਹੋ : Asia's Richest Man: ਇੱਕ ਵਾਰ ਫਿਰ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਮੁਕੇਸ਼ ਅੰਬਾਨੀ, 24ਵੇਂ ਨੰਬਰ 'ਤੇ ਖਿਸਕੇ ਅਡਾਨੀ
ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਬਜ਼ੁਰਗ ਵਿਜੇ ਕੁਮਾਰ ਚੋਪੜਾ ਨਿਵਾਸੀ ਸੇਠ ਹੁਕਮਚੰਦ ਕਾਲੋਨੀ ਨੇ ਦੱਸਿਆ ਗਿਆ ਕਿ ਉਹ ਅੱਜ ਜਦੋਂ ਬੈਂਕ ਵਿੱਚ ਪੈਸੇ 4 ਲੱਖ ਰੁਪਏ ਜਮ੍ਹਾਂ ਕਰਵਾਉਣ ਆਏ ਸੀ। ਇਸ ਦੌਰਾਨ ਉਨ੍ਹਾਂ ਦੇ ਕੋਲ ਇੱਕ ਵਿਅਕਤੀ ਆਇਆ ਅਤੇ ਕਹਿਣ ਲੱਗਾ ਕਿ ਤੁਹਾਡਾ ਫਾਰਮ ਗਲਤ ਭਰਿਆ ਗਿਆ ਹੈ ਮੈਂ ਇਸ ਬੈਂਕ ਵਿਚ ਕੰਮ ਕਰਦਾ ਹਾਂ ਪੈਸੇ ਮੈਨੂੰ ਦੇ ਦਿਉ ਮੈਂ ਜਮ੍ਹਾਂ ਕਰਾ ਦਿੰਦਾ ਹਾਂ। ਪੀੜਿਤ ਵਿਜੇ ਕੁਮਾਰ ਚੋਪੜਾ ਨੇ ਕਿਹਾ ਕਿ ਉਸ ਵੱਲੋਂ ਜਦੋਂ ਉਸ ਨੂੰ ਪੈਸੇ ਦਿੱਤੇ ਗਏ ਤੇ ਉਹ ਪੈਸੇ ਜਮਾਂ ਕਰਵਾਉਣ ਦੀ ਬਜਾਏ ਓਥੋਂ ਪੈਸੇ ਲੈ ਕੇ ਫਰਾਰ ਹੋ ਗਿਆ, ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਅਤੇ ਬੈਂਕ ਮੈਨੇਜਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਥੇ ਹੀ ਮੌਕੇ ਉਤੇ ਪੁੱਜੀ ਪੁਲਿਸ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਵੱਲੋਂ ਇਸ ਵਿੱਚ ਜੋ ਵੀ ਬਣਦੀ ਕਾਰਵਾਈ ਹੈ ਉਹ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ।