ਜਲੰਧਰ: ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਸਤਿਕਾਰ ਕਮੇਟੀ (satakr Committee) ਵੱਲੋਂ ਜਲੰਧਰ ਦੀ ਗੁਰੂ ਨਾਨਕ ਦੇਵ ਜ਼ਿਲ੍ਹਾ ਲਾਇਬ੍ਰੇਰੀ (Library) ਵਿੱਚ ਅਚਾਨਕ ਪਹੁੰਚਕੇ ਚੈਕਿੰਗ ਕੀਤੀ ਗਈ। ਸਤਿਕਾਰ ਕਮੇਟੀ ਵੱਲੋਂ ਇਲਜ਼ਾਮ ਲਗਾਏ ਗਏ ਕਿ ਧਾਰਮਿਕ ਗ੍ਰੰਥ ਦੀ ਬਾਣੀ ਤੋਂ ਬਣੀਆਂ ਪੁਸਤਕਾਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਇਸ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਿਆ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵੇਖ ਨੂੰ ਉਨ੍ਹਾਂ ਨੂੰ ਡੂੰਘੀ ਠੇਸ ਪਹੁੰਚੀ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੱਥੇ ਹੋਰ ਵੀ ਵੱਖ ਵੱਖ ਧਰਮਾਂ ਨਾਲ ਸਬੰਧਿਤ ਕਿਤਾਬਾਂ ਰੱਖੀਆਂ ਹੋਈਆਂ ਹਨ ਤੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਸਹੀ ਤਰੀਕੇ ਦੇ ਨਾਲ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ:ਨਵਾਬ ਮਲਿਕ ਨੇ ਵਾਨਖੇੜੇ ਵਿਰੁੱਧ ਲਗਾਏ ਤਾਜਾ ਦੋਸ਼
ਇਸ ਦੌਰਾਨ ਏਸੀਪੀ ਬਲਵਿੰਦਰ ਇਕਬਾਲ ਸਿੰਘ ਕਾਹਲੋ ਵੀ ਮੌਕੇ ‘ਤੇ ਪਹੁੰਚੇ ਅਤੇ ਸਾਰੀਆਂ ਧਾਰਮਿਕ ਪੁਸਤਕਾਂ ਨੂੰ ਸਾਫ਼ ਕਰਵਾ ਜਲੰਧਰ ਦੇ ਸ੍ਰੀ ਗੁਰੂ ਤੇਗ ਬਹਾਦੁਰ ਗੁਰਦਵਾਰਾ ਸਾਹਿਬ ਵਿੱਚ ਭੇਜਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਲਾਈਬਰੇਰੀ ਦੀ ਦੇਖ-ਰੇਖ ਜਲੰਧਰ ਦੇ ਡਿਪਟੀ ਕਮਿਸ਼ਨਰ (Deputy Commissioner) ਵੱਲੋਂ ਕੀਤੀ ਜਾਂਦੀ ਹੈ, ਪਰ ਫੇਰ ਵੀ ਇਥੇ ਧਾਰਮਿਕ ਕਿਤਾਬਾਂ ਦੀ ਬੇਕਦਰੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਦੇ ਖਿਲਾਫ ਵੀ ਰੋਸ ਜ਼ਾਹਿਰ ਕੀਤਾ ਹੈ।
ਇਹ ਵੀ ਪੜ੍ਹੋ:ਬੀਜੇਪੀ-ਆਰਐਸਐਸ ਦੀ ਵਿਚਾਰਧਾਰਾ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰੇਗੀ ਕਾਂਗਰਸ- ਸੋਨੀਆ ਗਾਂਧੀ