ਜਲੰਧਰ: ਸ਼ਹਿਰ ਵਿੱਚ ਈਸਾਈ ਧਰਮ ਦੇ ਆਗੂਆਂ ਨੇ ਡੀਸੀਪੀ ਬਲਕਾਰ ਸਿੰਘ ਨੂੰ ਮੰਗ ਪੱਤਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਲੱਖਾਂ ਸਧਾਣਾ ਵੱਲੋਂ ਉਨ੍ਹਾਂ ਦੇ ਧਾਰਮਿਕ ਸ਼ਬਦ ਹਾਲੇ ਲੁਈਆਂ ਨੂੰ ਗਲਤ ਤਰੀਕੇ ਨਾਲ ਬੋਲ ਕੇ ਉਸ ਦੀ ਬੇਅਦਬੀ ਕੀਤੀ ਗਈ ਹੈ ਉੱਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।
ਅਦਾਕਾਰ ਰਵੀਨਾ ਟੰਡਨ ਤੇ ਕਾਮੇਡੀਅਨ ਭਾਰਤੀ ਸਿੰਘ ਅਤੇ ਨਿਰਦੇਸ਼ਕ ਫਰਾਹ ਖਾਨ ਵੱਲੋਂ ਇਸਾਈ ਧਰਮ ਦੇ ਧਾਰਮਿਕ ਸ਼ਬਦ ਦੀ ਕੀਤੀ ਗਈ ਬੇਅਦਬੀ ਤੋਂ ਬਾਅਦ ਹੁਣ ਇਕ ਹੋਰ ਮਾਮਲਾ ਸਾਹਮਣੇ ਆਇਆ ਦਰਅਸਲ ਹੁਣ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਮਾਜ ਸੇਵੀ ਲੱਖਾ ਸਿਧਾਣਾ ਵੱਲੋਂ ਈਸਾਈ ਧਰਮ ਨੂੰ ਲੈ ਕੇ ਟਿੱਪਣੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਮਹਾਰਾਸ਼ਟਰ: ਅਜੀਤ ਪਵਾਰ ਸਮੇਤ 36 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ
ਈਸਾਈ ਭਾਈਚਾਰੇ ਦੇ ਆਗੂਆਂ ਦਾ ਦੋਸ਼ ਹੈ ਕਿ ਲੱਖਾ ਸਿਧਾਣਾ ਵੱਲੋਂ ਉਨ੍ਹਾਂ ਦੇ ਧਾਰਮਿਕ ਸ਼ਬਦਾਂ ਨੂੰ ਗਲਤ ਤਰੀਕੇ ਨਾਲ ਬੋਲ ਉਸ ਦੀ ਬੇਅਦਬੀ ਕੀਤੀ ਗਈ ਹੈ ਜਿਸ ਕਾਰਨ ਸਮੂਹ ਇਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਆਗੂਆਂ ਨੇ ਮੰਗ ਕੀਤੀ ਹੈ ਕਿ ਪੁਲਿਸ ਵੱਲੋਂ ਜਲਦ ਲੱਖਾ ਸਿਧਾਣਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਰਵਾਈ ਨਾ ਹੋਣ 'ਤੇ ਰੋਸ ਤਿੱਖਾ ਕਰਨ ਤੇ ਸੂਬੇ ਭਰ 'ਚ ਪ੍ਰਦਰਸ਼ਨ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ।