ਜਲੰਧਰ: ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਹੁਣ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਹੁਣ ਤੱਕ ਤੇਲੰਗਾਨਾ, ਜੈਪੁਰ ਅਤੇ ਦਿੱਲੀ ਵਿੱਚ ਇਸ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ।
ਪੰਜਾਬ ਸਰਕਾਰ ਨੇ ਸਾਰੇ ਸਿਵਲ ਹਸਪਤਾਲਾਂ ਵਿੱਚ ਇਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤੇ ਹਨ। ਜਲੰਧਰ ਦੇ ਸਿਵਲ ਹਸਪਤਾਲ ਵਿੱਚ ਵੀ ਇਸ ਵਾਇਰਸ ਦੇ ਨਿਪਟਾਰੇ ਲਈ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਨੇ ਦੱਸਿਆ ਕਿ ਇਹ ਵਾਇਰਸ ਭਾਰਤ ਵਿੱਚ ਵੀ ਆ ਚੁੱਕਿਆ ਹੈ।
ਇਹ ਵੀ ਪੜ੍ਹੋ: ਕੈਪਟਨ ਨੇ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ, ਬਿਜਲੀ ਮੁੱਦੇ 'ਤੇ ਵ੍ਹਾਈਟ ਪੇਪਰ ਲਿਆਉਣ ਦੀ ਤੈਆਰੀ
ਉਨ੍ਹਾਂ ਦੱਸਿਆ ਪਿਛਲੇ ਦਿਨਾਂ ਜਲੰਧਰ ਵਿੱਚ ਦੋ ਸ਼ੱਕੀ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪਰ ਫਿਰ ਵੀ ਉਨ੍ਹਾਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਡਾ. ਗੁਰਿੰਦਰ ਕੌਰ ਨੇ ਦੱਸਿਆ ਕਿ ਜਲੰਧਰ ਵਿੱਚ ਸਵਾਸਥ ਵਿਭਾਗ ਇਸ ਨੂੰ ਲੈ ਕੇ ਅਲਰਟ 'ਤੇ ਹੈ ਅਤੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੇ ਮੁਤਾਬਕ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਅਤੇ ਵੈਂਟੀਲੇਟਰ ਤਿਆਰ ਕਰ ਦਿੱਤੇ ਗਏ ਹਨ।