ਜਲੰਧਰ: ਪਿਛਲੇ ਕਈ ਦਿਨਾਂ ਤੋਂ ਗੰਦਗੀ ਦੀ ਮਾਰ ਸਹਿ ਰਹੇ ਜਲੰਧਰ ਦੇ ਲੋਕਾਂ ਨੂੰ ਅੱਜ ਇਕ ਚੰਗੀ ਖ਼ਬਰ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਹੜਤਾਲ ਤੇ ਬੈਠੇ ਸਫ਼ਾਈ ਮੁਲਾਜ਼ਮ ਅੱਜ ਆਪਣੀ ਹੜਤਾਲ ਖ਼ਤਮ ਕਰ ਆਪਣੇ ਕੰਮਾਂ ਤੇ ਵਾਪਿਸ ਚਲੇ ਗਏ ਹਨ।
ਦਰਅਸਲ, ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਕਾਫ਼ੀ ਸਮੇਂ ਤੋਂ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ ਸਨ। ਇਸ ਕਾਰਨ ਇਹ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਸਨ। ਇਸ ਦੇ ਚੱਲਦਿਆਂ ਕੱਲ ਮੁਲਾਜ਼ਮਾਂ ਨੂੰ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਬੈਠਕ ਹੋਈ। ਇਸ ਦੌਰਾਨ ਸਿੱਧੂ ਨੇ ਇਨ੍ਹਾਂ ਦੀਆਂ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਮੰਨਦੇ ਹੋਏ ਇਨਾਂ ਨੂੰ ਕੱਮ ਤੇ ਵਾਪਸ ਜਾਣ ਲਈ ਕਿਹਾ।
ਇਸ ਦੇ ਨਾਲ ਹੀ ਅੱਜ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ।
ਓਧਰ. ਸਫ਼ਾਈ ਮੁਲਾਜਮਾਂ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਸਾਥੀਆਂ ਨੂੰ ਕੰਮ ਤੇ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ 'ਚ ਸ਼ਹਿਰ ਨੂੰ ਪੂਰੀ ਤਰਾਂ ਸਾਫ਼ ਕਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਕਰਨ ਦੇ ਭਰੋਸੇ ਤੇ ਇਨ੍ਹਾਂ ਮੁਲਾਜਮਾਂ ਵੱਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਹੁਣ ਵੇਖਣਾ ਇਹ ਹੈ ਕਿ ਸ਼ਹਿਰ 'ਚ ਸਫ਼ਾਈ ਦੀ ਹਾਲਤ ਠੀਕ ਹੋਣ ਨੂੰ ਕਿੰਨਾ ਸਮਾਂ ਲੱਗਦਾ ਹੈ।
![undefined](https://s3.amazonaws.com/saranyu-test/etv-bharath-assests/images/ad.png)