ਜਲੰਧਰ: ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ’ਤੇ ਪੰਜਾਬ ਦੇ ਮੁੱਖ ਭਗਵੰਤ ਮਾਨ ਸੁਲਤਾਨਪੁਰ ਲੋਧੀ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਖਾਈ ਦਿੱਤੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇੱਕ ਮੁੱਠ ਹੋ ਕੇ ਵਾਤਾਵਰਣ ਨੂੰ ਸੰਭਾਲਣ ਦੀ ਗੱਲ ਕਹੀ ਹੈ।
ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ‘ਤੇ ਸੰਨ 2000 ਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠਾਂ ਸ਼ੁਰੂ ਹੋਈ ਸੀ। ਇੰਨ੍ਹਾਂ 22 ਸਾਲਾਂ ਦੇ ਲੰਮੇ ਸਮੇਂ ਦੌਰਾਨ ਪੰਜਾਬ ਵਿੱਚ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ। ਇਸ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ’ਤੇ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਦੇ ਸੀਐਮ ਭਗਵੰਤ ਮਾਨ ਪਹੁੰਚੇ।
ਸੁਲਤਾਨਪੁਰ ਲੋਧੀ ਪਹੁੰਚਣ ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਸੀਐਮ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ’ਤੇ ਸੰਤ ਸੀਚੇਵਾਲ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੋ ਰਹੇ ਗੰਧਲੇ ਪਾਣੀਆਂ ਨੂੰ ਖਰਾਬ ਹੋਣ ਤੋਂ ਰੋਕਿਆ ਜਾਵੇ ਅਤੇ ਬੁੱਢੇ ਨਾਲੇ ਅਤੇ ਪਵਿੱਤਰ ਕਾਲੀ ਵੇਈਂ ਵਿਚ ਗੰਦਾ ਪਾਣੀ ਪੈਣ ’ਤੇ ਵੀ ਰੋਕ ਲਗਾਈ ਜਾਵੇ ਤਾਂਕਿ ਪੰਜਾਬ ਦਾ ਵਾਤਾਵਰਨਣ ਸਾਰ ਸੁਥਰਾ ਰਹੇ। ਇਸ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲੀ ਵੇਈਂ ਦੀ 22ਵੀਂ ਵਰ੍ਹੇਗੰਢ ਦੇ ਮੌਕੇ ’ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵੇਈਂ ਦੀ ਸਾਫ ਸਫਾਈ ਕਰਨ ਦੀ ਕੀਤੀ ਪਹਿਲ ਕਦਮੀ ਕਰਨ ’ਤੇ ਵਧਾਈ ਦਿੱਤੀ।
ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਲੈਕੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਸਾਹਮਣੇ ਆਏ ਹੈ। ਸੀਐਮ ਮਾਨ ਨੇ ਉਨ੍ਹਾਂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਨੂੰ ਅੱਤਵਾਦੀ ਕਹਿਣਾ ਅਤੇ ਉਨ੍ਹਾਂ ਨੂੰ ਸਨਮਾਨ ਨਾ ਦੇਣਾ ਬਹੁਤ ਹੀ ਦੁੱਖਦਾਈ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਹੁੰਦਿਆਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਪਹਿਲੀ ਵਾਰ ਪਾਰਲੀਮੈਂਟ ਵਿੱਚ ਮੌਨ ਰਖਵਾਇਆ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਰਤਨ ਦੀ ਵੀ ਮੰਗ ਸ਼ਹੀਦਾਂ ਲਈ ਕੀਤੀ ਗਈ ਸੀ ਪਰ ਜੇ ਕੋਈ ਉਸੇ ਪਾਰਲੀਮੈਂਟ ਵਿੱਚ ਅਜਿਹੇ ਬਿਆਨ ਦੇਵੇਗਾ ਤਾਂ ਇਹ ਬਹੁਤ ਸ਼ਰਮਨਾਕ ਗੱਲ ਹੈ।
ਇਹ ਵੀ ਪੜ੍ਹੋ: ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਬੋਲੇ ਕੁਮਾਰ ਵਿਸ਼ਵਾਸ, ਕਹੀ ਇਹ ਵੱਡੀ ਗੱਲ