ETV Bharat / state

Appointment letter to Sub-Inspectors: ਜਲੰਧਰ 'ਚ 560 ਨਵੇਂ ਭਰਤੀ ਸਬ-ਇੰਸਪੈਕਟਰਾਂ ਨੂੰ ਸੀਐੱਮ ਮਾਨ ਨੇ ਵੰਡੇ ਨਿਯੁਕਤੀ ਪੱਤਰ

ਜਲੰਧਰ ਦੇ ਪੀਏਪੀ ਮੈਦਾਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ (Punjab Police) ਦੀ ਨਫਰੀ ਨੂੰ ਹੋਰ ਮਜ਼ਬੂਤੀ ਦਿੰਦਿਆਂ 560 ਨਵੇਂ ਭਰਤੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਈ ਹਜ਼ਾਰ ਨੌਕਰੀਆਂ ਸਾਲ ਦੇ ਅੰਦਰ ਦਿੱਤੀਆਂ ਗਈਆਂ ਹਨ।

CM Mann distributed appointment letters to 560 newly recruited sub-inspectors in Jalandhar
Appointment letter to Sub-Inspectors: ਜਲੰਧਰ 'ਚ 560 ਨਵੇਂ ਭਰਤੀ ਸਬ-ਇੰਸਪੈਕਟਰਾਂ ਨੂੰ ਸੀਐੱਮ ਮਾਨ ਨੇ ਵੰਡੇ ਨਿਯੁਕਤੀ ਪੱਤਰ
author img

By ETV Bharat Punjabi Team

Published : Sep 9, 2023, 1:44 PM IST

ਜਲੰਧਰ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਜਿੱਥੇ ਨਵੇਂ ਭਰਤੀ ਪਟਵਾਰੀਆਂ ਨੂੰ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਵੰਡੇ ਗਏ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਸੀਐੱਮ ਮਾਨ ਨੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਸਬ-ਇੰਸੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਸੀਐੱਮ ਮਾਨ ਨਵੇਂ ਭਰਤੀ ਸਿਪਾਹੀਆਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਹਨ। (Appointment letters distributed in PAP ground )

ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰਹੇਗੀ: ਮੁੱਖ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸੂਬੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਲਗਾਤਰ ਸਰਕਾਰੀ ਨੌਕਰੀਆਂ ਦੇ ਰਹੀ ਹੈ ਅਤੇ ਇੱਕ ਸਾਲ ਦੇ ਅੰਦਰ 29 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਉਮੀਦਵਾਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਬੀਤੇ ਦਿਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਨਵੇਂ ਭਰਤੀ ਹੋਏ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਸੀਐੱਮ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਯੋਗਤਾ ਦੇ ਆਧਾਰ 'ਤੇ (Jobs given on the basis of merit) ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਜਦ ਕਿ ਹੁਣ ਇਮਾਨਦਾਰੀ ਅਤੇ ਯੋਗਤਾ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਂਦੀ ਹੈ। ਸਿਫਾਰਿਸ਼ ਨਾਲ ਇੱਕ ਵੀ ਨੌਕਰੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਗਿਆ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਸੰਪੂਰਨ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।

  • ਲਗਾਤਾਰ ਦੇ ਰਹੇ ਹਾਂ ਨੌਜਵਾਨਾਂ ਨੂੰ ਰੁਜ਼ਗਾਰ... ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਜਲੰਧਰ ਤੋਂ Live... https://t.co/rQRFglxnI9

    — Bhagwant Mann (@BhagwantMann) September 9, 2023 " class="align-text-top noRightClick twitterSection" data=" ">

ਵਿਰੋਧੀਆਂ ਉੱਤੇ ਤੰਜ: ਸੀਐੱਮ ਮਾਨ ਨੇ ਸੰਬੋਧਨ ਦੌਰਾਨ ਆਪਣੇ ਅੰਦਾਜ਼ ਵਿੱਚ ਵਿਰੋਧੀਆਂ ਨੂੰ ਵੀ ਲਪੇਟਿਆ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ,ਇਸ ਲਈ ਉਹ ਸਰਕਾਰ ਨੂੰ ਭੰਡਣ ਲਈ ਕੋਝੀਆਂ ਸਿਆਸਤਾਂ ਕਰਦੇ ਫਿਰਦੇ ਹਨ। ਭਰਤੀਆਂ ਸਬੰਧੀ ਵੀ ਬੇਤੁਕਾ ਬਿਆਨ ਦੇ ਰਹੇ ਹਨ ਜਿਨ੍ਹਾਂ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਰੁਜ਼ਗਾਰ ਦੇ ਨਾਲ ਹਨ,ਇਸ ਕਾਰਣ ਵਿਰੋਧੀਆਂ ਦੇ ਬਿਆਨਾਂ ਦਾ ਕੋਈ ਫਰਕ ਸੂਬਾ ਸਰਕਾਰ ਨੂੰ ਨਹੀਂ ਪੈ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.