ਜਲੰਧਰ: ਲੋਕ ਸਭਾ ਜ਼ਿਮਨੀ ਚੋਣ ਲਈ ਜਲੰਧਰ ਵਿੱਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਗਿਆ ਹੈ। ਸੋਮਵਾਰ ਨੂੰ ਕਰਤਾਰਪੁਰ ਹਲਕੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਰੈਲੀ ਕੀਤੀ। ਸਾਬਕਾ ਵਿਧਾਇਕ ਸੁਰਿੰਦਰ ਸਿੰਘ, ਕਾਂਗਰਸ ਦੇ ਸੀਨੀਅਰ ਆਗੂ ਅਤੇ ਕਈ ਹੋਰ ਵਰਕਰਾਂ ਨੂੰ ਇਸ ਮੌਕੇ ਉੱਤੇ ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਿਰੋਪਾਓ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਪੰਜਾਬ ਦਾ ਭਵਿੱਖ ਸਿਰਫ਼ ਭਗਵੰਤ ਮਾਨ ਦੇ ਹੱਥਾਂ : ਇਸ ਦੌਰਾਨ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ 'ਆਪ' ਵਿਚ ਸ਼ਾਮਲ ਹੋ ਗਏ। ਸੁਰਿੰਦਰ ਸਿੰਘ ਚੌਧਰੀ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ ਅਤੇ 2017 ਵਿਚ ਕਰਤਾਰਪੁਰ ਦੇ ਵਿਧਾਇਕ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਦੌਰਾਨ ਉਨ੍ਹਾਂ ਨੂੰ 'ਆਪ' ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਸੁਰਿੰਦਰ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿਚ ਜੁਆਇਨਿੰਗ ਕੀਤੀ ਹੈ। ਪੰਜਾਬ ਦਾ ਭਵਿੱਖ ਸਿਰਫ਼ ਭਗਵੰਤ ਮਾਨ ਦੇ ਹੱਥਾਂ ਵਿੱਚ ਹੈ।
ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਚ ਦਿੰਦਿਆਂ ਆਪਣੀ ਕਾਰਗੁਜ਼ਾਰੀ ਦੇ ਗੁਣਗਾਣ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ ਵਿਚ ਵਿਕਾਸ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਇੱਕ ਸਾਲ ਦੇ ਵਿੱਚ ਸਰਕਾਰ ਦੇ ਵੱਲੋਂ 28 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਜੋ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਉਹ ਕੱਚਾ ਨਹੀਂ ਰਹਿਣ ਦੇਣਗੇ, ਸਭ ਨੂੰ ਪੱਕਾ ਕੀਤਾ ਜਾਵੇਗਾ। ਕਿਸਾਨਾਂ ਦੇ ਮਸਲਿਆਂ ਤੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਕਟਾਈ ਅਤੇ ਬਿਜਾਈ ਦੌਰਾਨ ਉਨ੍ਹਾਂ ਨੂੰ ਪੂਰੀ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੀ ਸਰਕਾਰ ਕਦੇ ਵੀ ਕਿਸਾਨਾਂ ਨੂੰ ਮੁਸ਼ਕਿਲ ਨਹੀਂ ਆਉਣ ਦੇ ਰਹੀ ਹੈ, ਫਿਰ ਚਾਹੇ ਉਹ ਕਿਸਾਨਾਂ ਦੀ ਫਸਲ ਦੀ ਖਰੀਦ ਦੀ ਗੱਲ ਹੋਵੇ ਜਾਂ ਉਨ੍ਹਾਂ ਨੂੰ ਪੈਸੇ ਪਹੁੰਚਾਉਣ ਦੀ। ਕਿਸਾਨਾਂ ਨੂੰ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੱਲਦੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।
ਵਿਰੋਧੀਆਂ ਤੋਂ ਸਾਧਿਆਂ ਨਿਸ਼ਾਨਾ: ਵਿਰੋਧੀ ਧਿਰ 'ਤੇ ਤੰਜ ਕੱਸਦੇ ਹੋਏ ਮਾਨ ਨੇ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਹੋਰ ਦਿੱਗਜ਼ ਨੇਤਾ ਮੇਰੇ ਬਾਰੇ ਕੀ ਕਹਿੰਦੇ ਨੇ ਜਾਂ ਕੀ ਨਹੀਂ ਕਹਿੰਦੇ, ਮੈਨੂੰ ਕਿਸੇ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਹ ਜੋ ਵੀ ਕਰਨਗੇ ਆਪਣੇ ਲੋਕ ਹਿੱਤ ਵਿੱਚ ਕੰਮ ਕਰਨਗੇ। ਉਹ ਇਸੇ ਤਰੀਕੇ ਦੇ ਨਾਲ ਪੰਜਾਬ ਵਿੱਚ ਕੰਮ ਕਰਦੇ ਰਹਿਣਗੇ। ਇਸ ਮੌਕੇ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਤਿੱਖੇ ਤੰਜ ਕੱਸਦੇ ਹੋਏ ਇਹ ਵੀ ਕਿਹਾ ਗਿਆ ਕਿ ਸੁਖਬੀਰ ਬਾਦਲ ਨੂੰ ਆਮ ਆਦਮੀ ਪਾਰਟੀ ਤੋਂ ਇਸ ਕਰਕੇ ਲੱਗਦੀ ਹੈ, ਕਿਉਂਕਿ ਇਹ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ ਕਿ ਆਮ ਲੋਕ ਕਿਵੇਂ ਇਨ੍ਹਾਂ ਦੀਆਂ ਸੀਟਾਂ ਉੱਤੇ ਬੈਠ ਗਏ ਹਨ।
ਪੰਜਾਬ ਦੀ ਮਾਨ ਸਰਕਾਰ ਲੋਕ ਹਿਤ 'ਚ ਕੰਮ ਕਰ ਰਹੀ: ਇਸ ਜ਼ਿਮਣੀ ਚੋਣਾਂ ਨੂੰ ਲੈ ਕੇ ਸਪੀਚ ਦਿੰਦਿਆ ਜਲੰਧਰ ਤੋਂ ਆਪ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਹਿੱਤ ਵਿੱਚ ਕੰਮ ਕਰਦੇ ਹਨ। ਪੰਜਾਬ ਸਰਕਾਰ ਦੀ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੀ ਨੀਤੀਆਂ ਨੂੰ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੋੜ ਰਹੇ ਹਨ ਜਿਸ ਨੂੰ ਲੈ ਕੇ ਲੋਕਾਂ ਵੱਲੋਂ ਵੀ ਕਿਹਾ ਗਿਆ ਹੈ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਇਸ ਦੇ ਨਾਲ ਹੀ, ਇਸ ਮੌਕੇ ਉੱਤੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਬਾਖੂਬੀ ਨਿਭਾਉਣਗੇ ਅਤੇ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਇਹ ਵੀ ਪੜ੍ਹੋ: SACHIN PILOT HUNGER STRIKE: ਸਚਿਨ ਪਾਇਲਟ ਦੇ ਵਰਤ 'ਤੇ AICC ਸਖ਼ਤ, ਰੰਧਾਵਾ ਨੇ ਕਿਹਾ- ਇਹ ਪਾਰਟੀ ਵਿਰੋਧੀ ਗਤੀਵਿਧੀ