ETV Bharat / state

ਕਾਂਗਰਸ ਦੇ ਸੂਬੇ ਦੇ ਲੋਕਾਂ ਨੂੰ ਕੀਤਾ ਗੁੰਮਰਾਹ: ਸੁਖਬੀਰ ਬਾਦਲ - ਆਮ ਆਦਮੀ

ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ 'ਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨ ਲਈ ਕਾਂਗਰਸ ਨੇ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਸੀ।

ਨਸ਼ਾ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ : ਰੰਧਾਵਾ

author img

By

Published : Nov 17, 2021, 8:09 PM IST

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਜੇਕਰ ਕਾਂਗਰਸ ਪਾਰਟੀ ਗੁੱਟਕਾ ਸਾਹਿਬ ਦੀ ਪਵਿੱਤਰ ਸਹੁੰ ਚੁੱਕ ਕੇ ਵੀ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ ਸੀ ਤਾਂ ਫਿਰ ਕਾਂਗਰਸ ਪਾਰਟੀ ਪੰਜ ਸਾਲਾਂ ਤੱਕ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਕਿਉਂ ਪਾਉਂਦੀ ਰਹੀ।

ਇਥੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ 'ਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨ ਲਈ ਕਾਂਗਰਸ ਨੇ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਇਸ ਧੋਖਾਧੜੀ ਲਈ ਚੰਨੀ ਕਿਸਾਨਾਂ ਤੋਂ ਮੁਆਫ਼ੀ ਮੰਗਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ ਨੇ ਮਾਲਵਾ ਖਿੱਤੇ 'ਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਦੇ ਉਤਪਾਦਕਾਂ ਨਾਲ ਹੁਣ ਤੱਕ ਨਿਆਂ ਨਾ ਕਰਨ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਭਾਵੇਂ ਕਿਸਾਨਾਂ ਨੁੰ 40 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਪਰ ਸਰਕਾਰ ਉਹਨਾਂ ਨੂੰ 12000 ਰੁਪਏ ਪ੍ਰਤੀ ਏਕੜ ਵੀ ਰਾਹਤ ਨਹੀਂ ਦੇ ਰਹੀ ਤੇ ਮੁਆਵਜ਼ਾ 3 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਫਸਲ ਦਾ ਸਿਰਫ ਥੋੜ੍ਹਾ ਜਿਹਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਸਿੱਧੂ ਨੇ ਫਿਰ ਪਾਈ ਚੰਨੀ ਸਰਕਾਰ ਨੂੰ Tension

ਮੁੱਖ ਮੰਤਰੀ ਨੂੰ ਕਿਸਾਨਾਂ ਦੇ ਨਾਲ-ਨਾਲ ਆਮ ਆਦਮੀ ਬਲਕਿ ਐਸ.ਸੀ ਵਿਦਿਆਰਥੀਆਂ ਜਿਹਨਾਂ ਨੁੰ 1800 ਕਰੋੜ ਰੁਪਏ ਦੀ ਸਕਾਲਰਸ਼ਿਪ ਰਾਸ਼ੀ ਨਹੀਂ ਦਿੱਤੀ ਗਈ, ਨਾਲ ਇਹ ਬੇਈਮਾਨੀ ਨਾ ਕਰਨ ਲਈ ਆਖਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਕਹਿੰਦੇ ਕੁਝ ਹਨ ਤੇ ਕਰਦੇ ਕੁਝ ਹੋਰ ਹਨ। ਉਹਨਾਂ ਕਿਹਾ ਕਿ ਉਹਨਾਂ ’ਤੇ ਬਿਲਕੁਲ ਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਨਾਲ ਹੀ ਕਿਹਾ ਕਿ ਉਹ ਸਿਖ਼ਰਲੇ ਦਾਅਵਿਆਂ ਵਾਲੇ ਪੋਸਟਰ ਲਗਾ ਕੇ ਸਸਤੀ ਸ਼ੋਹਰਤ ਹਾਸਲ ਕਰਨ 'ਚ ਜ਼ਿਆਦਾ ਦਿਲਚਸਪੀ ਰੱਖਦੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਉਹਨਾਂ ਨੇ ਕਾਂਗਰਸ ਪਾਰਟੀ ਵੱਲੋਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਇਸ ਦੌਰਾਨ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਫਿਲੌਰ ਸ਼ਹਿਰ, ਗੁਰਾਇਆ, ਗੋਹਾਵਰ ਤੇ ਤੱਖੜ ਪਿੰਡਾਂ ਸਮੇਤ ਵੱਖ ਵੱਖ ਥਾਈਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਹਨਾਂ ਨੇ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਸਰਬ ਪੱਖੀ ਵਿਕਾਸ ਬਾਰੇ ਆਪਣੀ ਸੋਚ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਅਗਲੇ ਸਾਲ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸੂਬੇ ਦੇ ਸਰਬ ਪੱਖੀ ਵਿਕਾਸ ਲਈ ਤਿਆਰ ਕੀਤਾ ਖਾਕਾ ਵੀ ਸਾਂਝਾ ਕੀਤਾ।

ਇਹ ਵੀ ਪੜ੍ਹੋ : ਚੰਨੀ ਨਾਲ ਕਿਸਾਨਾਂ ਦੀ ਮੀਟਿੰਗ 'ਚ ਇਹਨ੍ਹਾਂ ਗੱਲਾਂ 'ਤੇ ਹੋਈ ਚਰਚਾ

ETV Bharat Logo

Copyright © 2025 Ushodaya Enterprises Pvt. Ltd., All Rights Reserved.