ਜਲੰਧਰ: ਪੰਜਾਬ ਵਿੱਚ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਇਸਦਾ ਬੋਝ ਆਮ ਜਨਤਾ ‘ਤੇ ਪੈ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਕਾਂਗਰਸੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਮੋਦੀ ਸਰਕਾਰ ਦੇ ਖਿਲਾਫ਼ ਵਧ ਰਹੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਹੁਸ਼ਿਆਰਪੁਰ ਬਾਈਪਾਸ ਤੇ ਕਾਂਗਰਸੀ ਆਗੂ ਅਵਤਾਰ ਹੈਨਰੀ ਦੀ ਅਗਵਾਈ ਵਿੱਚ ਕਾਂਗਰਸ ਵੱਲੋਂ ਮੋਦੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਪੀਐੱਮ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦੇ ਹੋਏ ਕਾਂਗਰਸੀ ਆਗੂ ਅਵਤਾਰ ਹੈਨਰੀ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿੱਚ ਇਜ਼ਾਫ਼ਾ ਕਰ ਰਹੀ ਹੈ ਅਤੇ ਹੁਣ ਰਸੋਈ ਗੈਸ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ ਜੋ ਕਿ ਆਮ ਜਨਤਾ ਉੱਤੇ ਬੋਝ ਪਾ ਰਹੀ ਹੈ ਜੋ ਕਿ ਸਰਾਸਰ ਗਲਤ ਹੈ।
ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਹਾਲੇ ਵੀ ਨਹੀਂ ਜਾਗੀ ਤਾਂ ਕਾਂਗਰਸ ਵੱਲੋਂ ਉੱਚ ਪੱਧਰ ‘ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਜਿਸ ਤਰ੍ਹਾਂ ਪਹਿਲਾਂ ਅਕਾਲੀ ਅਤੇ ਬੀਜੇਪੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਸੀ ਉਸੇ ਤਰ੍ਹਾਂ ਹੀ ਹੁਣ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ 22 ਦੀਆਂ ਚੋਣਾਂ ਦੇ ਵਿੱਚੋਂ ਭਾਜਪਾ ਨੂੰ ਇੱਕ ਵੀ ਸੀਟ ਨਸੀਬ ਨਹੀਂ ਹੋਣੀ।
ਇਹ ਵੀ ਪੜ੍ਹੋ: ਮਹਿੰਗਾਈ ਖ਼ਿਲਾਫ਼ NSUI ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ