ਜਲੰਧਰ: ਵੱਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਰਕਰਾਂ (Congress Workers) ਨੇ ਜਲੰਧਰ ਵਿਚ ਟਾਂਗੇ ਉਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਲੋਕਾਂ ਨੂੰ ਪਾਪੜ ਵੰਡੇ(Distributed Papads) ਹਨ।ਇਸ ਮੌਕੇ ਕਾਂਗਰਸੀ ਵਰਕਰ ਮਨੋਜ ਅਗਰਵਾਲ ਨੇ ਕਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵਸਤੂ ਮਹਿੰਗੀ ਹੋ ਰਹੀ ਹੈ।ਕੇਂਦਰ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਦੇ ਸਨ ਉਹ ਸਭ ਝੂਠੇ ਨਿਕਲੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰ੍ਹੋਂ ਦੇ ਤੇਲ ਦੀ ਕੀਮਤਾਂ ਅਸਮਾਨ ਨੂੰ ਛੂਹ ਰਹੀਆ ਹਨ ਅਤੇ ਗਰੀਬ ਵਿਅਕਤੀ ਤੇਲ ਲੈਣ ਤੋਂ ਵੀ ਅਸਮਰਥ ਹੋ ਰਿਹਾ ਹੈ।
ਕਾਂਗਰਸੀ ਵਰਕਰਾਂ ਨੇ ਟਾਂਗੇ ਉਤੇ ਸਫਰ ਦੌਰਾਨ ਹੱਥਾਂ ਵਿਚ ਤਖਤੀਆਂ ਫੜ ਕੇ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਸਾਰੇ ਕਾਰੋਬਾਰ ਠੱਪ ਹੋਣ ਕਰਕੇ ਗਰੀਬ ਵਿਅਕਤੀ ਪਰੇਸ਼ਾਨ ਹੈ।ਕੋਰੋਨਾ ਮਹਾਂਮਾਰੀ ਦੀ ਮਾਰ ਸਭ ਤੋਂ ਵੱਧ ਮੱਧ ਵਰਗ ਨੂੰ ਪਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਨੌਕਰੀਆਂ ਖਤਮ ਹੋ ਗਈਆ ਹਨ ਜਿਸ ਕਰਨ ਲੋਕ ਛੋਟਾ ਮੋਟਾ ਕੰਮ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ
ਇਹ ਵੀ ਪੜੋ:Protest:ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਨੇ ਕੀਤਾ ਰੋਸ ਪ੍ਰਦਰਸ਼ਨ