ਜਲੰਧਰ : ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਨਕੋਦਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ ਉਨ੍ਹਾਂ ਆਪਣੇ ਘਰ ਵਿੱਚ ਹੋਮਕੁਆਰੰਟੀਨ ਹੋ ਗਏ ਹਨ।
ਜਸਬੀਰ ਬਰਾੜ ਦੀ ਲੰਘੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਖ਼ਰਾਬ ਸੀ, ਜਿਸ ਨੂੰ ਵੇਖਦੇ ਹੋਏ ਉਨ੍ਹਾਂ ਨੇ ਆਪਣਾ ਕੋਰੋਨਾ ਦਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਉਨ੍ਹਾਂ ਦੀ ਪਤਨੀ ਅਤੇ ਘਰ ਦੇ ਹੋਰ ਮੈਂਬਰਾਂ ਸਮੇਤ ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਜਿਹੇ ਲੋਕ ਜੋ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਸੀ ਉਹ ਵੀ ਸਾਵਧਾਨੀ ਦੇ ਤੌਰ ਉੱਤੇ ਆਪਣਾ ਕੋਰੋਨਾ ਟੈਸਟ ਕਰਵਾਉਣ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਦਸ ਦੇਈਏ ਕਿ ਦਿਨੋਂ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਕੋਰੋਨਾ ਦਾ ਪਰਕੋਪ ਅਜੇ ਵੀ ਜਾਰੀ ਹੈ ਜਿਸ ਉੱਤੇ ਲੋਕਾਂ ਨੂੰ ਖੁਦ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।