ਜਲੰਧਰ: ਜ਼ਿਲ੍ਹੇ ’ਚ ਕੋਰੋਨਾ ਵਾਇਰਸ ਮਰੀਜਾ ਦਾ ਅੰਕੜਾ ਦਿਨ-ਪ੍ਰਤੀ-ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਮੁੜ ਕੋਰੋਨਾ ਦੇ ਪ੍ਰਕੋਮ ਦੀ ਚਿੰਤਾ ਸਤਾਉਣ ਲੱਗੀ ਹੈ। ਬੀਤੇ ਦਿਨੀਂ ਜਲੰਧਰ ਦੇ ਵਿੱਚ 38 ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ਵਿੱਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਤਕ ਜੇ ਕੁੱਲ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ 21 ਹਜ਼ਾਰ 247 ਮਾਮਲੇ ਹਨ। ਇਨ੍ਹਾਂ ਵਿੱਚੋਂ 20 ਹਜ਼ਾਰ 208 ਠੀਕ ਹੋ ਚੁੱਕੇ ਹਨ ਅਤੇ 694 ਲੋਕਾਂ ਦੀ ਹੁਣ ਤਕ ਕੋਰੋਨਾ ਕਾਰਨ ਮੌਤ ਹੋ ਚੁੱਕੀਆਂ ਹਨ।
ਉਥੇ ਹੀ ਇਸ ਦੇ ਨਾਲ ਹੀ ਜਲੰਧਰ ਦੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਜੋ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਦੇ ਪੁੱਤਰ ਦਾ ਵਿਆਹ ਸਮਾਰੋਹ ਰੱਖਿਆ ਗਿਆ ਸੀ। ਉਸ ਵਿੱਚ ਉਨ੍ਹਾਂ ਦੇ ਸੈਂਪਲਿੰਗ ਲਏ ਗਏ ਹਨ ਅਤੇ 48 ਘੰਟੇ ਵਿੱਚ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ।
ਉੱਥੇ ਹੀ ਜੇਕਰ ਸਕੂਲਾਂ ਦੀ ਗੱਲ ਕੀਤੀ ਜਾਵੇ ਤਾਂ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਪ੍ਰੀ ਬੋਰਡ ਦੇ ਪੇਪਰ ਚੱਲ ਰਹੇ ਹਨ ਅਤੇ ਸਕੂਲ ਦੇ ਪ੍ਰਿੰਸੀਪਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਕਾਸ਼ਿਤ ਅਤੇ ਸਰਕਾਰ ਦੇ ਦਿੱਤੀਆਂ ਹਦਾਇਤਾਂ ਦੀ ਲਗਾਤਾਰ ਪਾਲਣਾ ਕੀਤਾ ਜਾ ਰਿਹਾ ਹੈ। ਸਕੂਲ ਵਿੱਚ ਬੱਚਿਆਂ ਨੂੰ ਸੈਨੀਟਾਈਜ਼ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਕੇ ਹੀ ਐਂਟਰ ਕੀਤਾ ਜਾ ਰਿਹਾ ਹੈ।